ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
Monday, Aug 10, 2026 - 05:37 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਵੱਡੇ ਸਰਹੱਦ ਪਾਰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ, 1.054 ਕਿਲੋਗ੍ਰਾਮ ਹੈਰੋਇਨ, 5 ਜ਼ਿੰਦਾ ਕਾਰਤੂਸ ਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਐਕਸ ਦੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਵਿਦੇਸ਼ੀ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਜੋ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ 'ਚ ਸਹਾਇਤਾ ਕਰ ਰਹੇ ਸਨ। ਪੁਲਸ ਥਾਣਾ ਛਾਉਣੀ ਅਤੇ ਪੁਲਸ ਥਾਣਾ ਡੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਦੋ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ, ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
