ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 1 ਕਿਲੋ ਹੈਰੋਇਨ ਸਣੇ 2 ਭਰਾ ਗ੍ਰਿਫਤਾਰ

Thursday, Sep 19, 2024 - 03:02 AM (IST)

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 1 ਕਿਲੋ ਹੈਰੋਇਨ ਸਣੇ 2 ਭਰਾ ਗ੍ਰਿਫਤਾਰ

ਫਿਰੋਜ਼ਪੁਰ (ਕੁਮਾਰ) – ਐਂਟੀ ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਦੀ ਪੁਲਸ ਨੇ ਸਰਹੱਦੀ ਪਿੰਡ ਹਬੀਬ ਵਾਲਾ ਦੇ ਰਹਿਣ ਵਾਲੇ 2 ਸਕੇ ਭਰਾਵਾਂ ਨੂੰ ਪਾਕਿਸਤਾਨ ਤੋਂ ਡਰੋਨ ਦੁਆਰਾ ਮੰਗਵਾਈ 1 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਟਾਸਕ ਫੋਰਸ ਫਿਰੋਜ਼ਪੁਰ ਦੇ ਏ. ਆਈ. ਜੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਪਤਾ ਚੱਲਿਆ ਹੈ ਕਿ ਇਨ੍ਹਾਂ ਦੋਵਾਂ ਸਕੇ ਭਰਾਵਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਨ੍ਹਾਂ ਨੇ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਤੋਂ ਡਰੋਨ ਰਾਹੀਂ ਮੰਗਵਾਈ ਸੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਾਂ ਜੋਗਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਨ ਅਤੇ ਇਨ੍ਹਾਂ ਦੋਵਾਂ ਸਮੱਗਲਰਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁੱਛਗਿੱਛ ਕਰਨ ਲਈ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਨ੍ਹਾਂ ਤੋਂ ਪਤਾ ਲਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਕਿਹੜੇ-ਕਿਹੜੇ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਪਹਿਲਾਂ ਕਿੰਨੀ ਹੈਰੋਇਨ ਮੰਗਵਾ ਚੁੱਕੇ ਹਨ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।


author

Inder Prajapati

Content Editor

Related News