ਜ਼ਮੀਨੀ ਝਗੜੇ ਨੂੰ ਲੈ ਕੇ 2 ਭਰਾਵਾਂ ਦੀ ਕੀਤੀ ਕੁੱਟਮਾਰ, 7 ਖ਼ਿਲਾਫ਼ ਮਾਮਲਾ ਦਰਜ

Saturday, Jul 06, 2024 - 01:07 PM (IST)

ਜ਼ਮੀਨੀ ਝਗੜੇ ਨੂੰ ਲੈ ਕੇ 2 ਭਰਾਵਾਂ ਦੀ ਕੀਤੀ ਕੁੱਟਮਾਰ, 7 ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ (ਮਨਜੀਤ, ਸੁਨੀਲ ਵਿੱਕੀ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਨਿਧਾਨਾ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਭਰਾਵਾਂ ਦੀ ਕੁੱਟਮਾਰ ਕਰਨ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਨੂੰ ਦਿੱਤੇ ਬਿਆਨਾਂ ’ਚ ਗੁਰਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਨਿਧਾਨਾ ਨੇ ਦੱਸਿਆ ਕਿ ਉਸ ਦੀ ਜ਼ਮੀਨ ਪਿੰਡ ਨਿਧਾਨਾ ਵਿਖੇ ਹੈ, ਜੋ ਬਲਦੇਵ ਸਿੰਘ ਦੀ ਜ਼ਮੀਨ ਨਾਲ ਲੱਗਦੀ ਹੈ। 27 ਜੂਨ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਖੇਤ ਨੂੰ ਜਾ ਰਿਹਾ ਸੀ ਤਾਂ ਜਦ ਬਲਦੇਵ ਸਿੰਘ ਦੀ ਜ਼ਮੀਨ ਕਰਾਸ ਕਰਨ ਲੱਗਾ ਤਾਂ ਮੁਲਜ਼ਮ ਬਲਦੇਵ ਸਿੰਘ, ਹਰਨਾਮ ਸਿੰਘ ਪੁੱਤਰਾਨ ਅਜੀਤ ਸਿੰਘ, ਕੁਲਦੀਪ ਸਿੰਘ, ਕੇਵਲ ਸਿੰਘ ਪੁੱਤਰ ਬਲਦੇਵ ਸਿੰਘ, ਰਿਤਿਕ ਸਿੰਘ, ਚਾਂਦ ਸਿੰਘ ਪੁੱਤਰ ਕੁਲਦੀਪ ਸਿੰਘ ਅਮੇ ਮਨਜੀਤ ਕੌਰ ਪਤਨੀ ਬਲਦੇਵ ਸਿੰਘ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਰਸਤੇ ’ਚ ਖੜ੍ਹੇ ਸਨ।

ਜਦ ਉਨ੍ਹਾਂ ਦੇ ਲਾਗੇ ਪੁੱਜਾ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਤੇ ਰਸਤਾ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਤਾਂ ਉਸ ਵੱਲੋਂ ਰੌਲਾ ਪਾਉਣ ’ਤੇ ਉਸ ਦਾ ਭਰਾ ਸਤਵਿੰਦਰ ਸਿੰਘ, ਜੋ ਪਹਿਲਾਂ ਹੀ ਖੇਤ ਨੂੰ ਆ ਰਿਹਾ ਸੀ, ਭੱਜ ਕੇ ਮੌਕੇ ’ਤੇ ਗਿਆ ਅਤੇ ਉਨ੍ਹਾਂ ਉਸ ਦੀ ਵੀ ਕੁੱਟਮਾਰ ਕੀਤੀ ਅਤੇ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News