ਇਕੋ ਝਟਕੇ 'ਚ ਤਬਾਹ ਹੋਈਆਂ ਪਰਿਵਾਰ ਦੀਆ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਦਰਦਨਾਕ ਮੌਤ

Wednesday, Apr 12, 2023 - 02:41 PM (IST)

ਇਕੋ ਝਟਕੇ 'ਚ ਤਬਾਹ ਹੋਈਆਂ ਪਰਿਵਾਰ ਦੀਆ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਦਰਦਨਾਕ ਮੌਤ

ਸੁਰਸਿੰਘ (ਢਿੱਲੋਂ,ਵਿਜੇ) : ਸਥਾਨਕ ਕਸਬਾ ਸੁਰਸਿੰਘ ਵਿਖੇ ਬੀਤੇ ਦਿਨੀਂ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਭਰਾਵਾਂ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਗੁਰਬੀਰ ਸਿੰਘ ਅਤੇ ਵਰਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਵਾਪਰੇ ਇਸ ਹਾਦਸੇ 'ਚ ਗੁਰਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੁਰਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਉਸਦੇ ਭਰਾ ਵਰਿੰਦਰ ਸਿੰਘ ਨੂੰ ਗੰਭੀਰ ਹਾਲਤ 'ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਵਰਿੰਦਰ ਸਿੰਘ ਨੇ ਵੀ ਦਮ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ- ਪਪਲਪ੍ਰੀਤ ਦੀ ਗ੍ਰਿਫ਼ਤਾਰੀ ਮਗਰੋਂ ਪੁਲਸ ਮੁਸਤੈਦ, ਇਸ ਇਲਾਕੇ 'ਚ ਲਾਇਆ ਸਖ਼ਤ ਪਹਿਰਾ

ਗਰੀਬ ਪਰਿਵਾਰ ਦੇ ਇਹ ਦੋਵੇਂ ਬੱਚੇ ਹੀ ਪਰਿਵਾਰ ਦਾ ਸਹਾਰਾ ਸਨ, ਜੋ ਆਪਣੇ ਪਰਿਵਾਰ ਨੂੰ ਰੋਜ਼ੀ-ਰੋਟੀ ਕਮਾ ਕੇ ਦਿੰਦੇ ਸਨ ਪਰ ਅੱਜ ਇਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡੀ ਘਾਟਾ ਪਿਆ ਹੈ । ਇਸ ਮੌਕੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਐੱਸ. ਐੱਚ. ਓ. ਭਿੱਖੀਵਿੰਡ ਨਰੇਸ਼ ਕੁਮਾਰ ਨੇ ਦੱਸਿਆ ਕਿ ਦੋਵਾਂ ਮ੍ਰਿਤਕ ਨੌਜਵਾਨਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ ਅਤੇ ਗੱਡੀ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਦੱਸ ਦੇਈਏ ਕਿ ਗੁਰਬੀਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਂ-ਪਿਓ, ਇਕ ਸਾਲ ਦਾ ਮੁੰਡਾ ਅਤੇ ਪਤਨੀ ਛੱਡ ਗਿਆ ਹੈ ਜਦਕਿ ਵਰਿੰਦਰ ਸਿੰਘ ਹਾਲੇ ਕੁਆਰਾ ਸੀ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਚਾਵਾਂ ਨਾਲ ਸਕੂਲ ਭੇਜੇ ਇਕਲੌਤੇ ਪੁੱਤ ਦੀ ਘਰ ਪਰਤੀ ਲਾਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News