ਕਹਿਰ ਓ ਰੱਬਾ! ਪਲਾਂ ''ਚ ਹੀ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ

Sunday, Feb 08, 2026 - 10:30 AM (IST)

ਕਹਿਰ ਓ ਰੱਬਾ! ਪਲਾਂ ''ਚ ਹੀ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ

ਮਾਨਸਾ (ਪਰਮਦੀਪ) : ਮਾਨਸਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਇਕ ਸਵਿੱਫਟ ਕਾਰ ਨੇ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਨੂੰ ਫੇਟ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਦੇ ਚਾਲਕ ਨੇ ਗੱਡੀ ਤੇਜ਼ੀ ਨਾਲ ਭਜਾ ਲਈ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ

ਇਸ ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਦੀ ਮੌਤ ਹੋ ਗਈ ਅਤੇ ਗੱਡੀ ਦਾ ਚਾਲਕ ਜ਼ਖਮੀ ਹੋ ਗਿਆ, ਜਿਸ ਨੂੰ ਫੜ੍ਹ ਕੇ ਲੋਕਾਂ ਨੇ ਪੁਲਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : 'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ ਪੰਜਾਬ DGP ਨੂੰ ਲੈ ਕੇ ਆਖੀ ਵੱਡੀ ਗੱਲ (ਵੀਡੀਓ)

ਮ੍ਰਿਤਕ ਨੌਜਵਾਨ ਮਾਨਸਾ ਸ਼ਹਿਰ ਦੇ ਹੀ ਰਹਿਣ ਵਾਲੇ ਸਨ, ਜਿਨ੍ਹਾਂ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਘਰ 'ਚ ਇਨ੍ਹਾਂ ਦੀ ਮਾਂ ਅਤੇ ਇਕ ਨੌਜਵਾਨ ਦੀ ਪਤਨੀ ਰਹਿ ਗਈ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News