ਵਿਸਾਖੀ ਮੌਕੇ ਘਰ 'ਚ ਛਾਇਆ ਮਾਤਮ, ਮੋਰਿੰਡਾ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ

Thursday, Apr 13, 2023 - 04:44 PM (IST)

ਵਿਸਾਖੀ ਮੌਕੇ ਘਰ 'ਚ ਛਾਇਆ ਮਾਤਮ, ਮੋਰਿੰਡਾ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ

ਮੋਰਿੰਡਾ (ਧੀਮਾਨ, ਅਰਨੌਲੀ)-ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਮਾਰਗ ’ਤੇ ਪੈਂਦੇ ਪਿੰਡ ਸਰਹਾਣਾ ਨੇੜੇ ਇਕ ਟਿੱਪਰ ਅਤੇ ਇਕ ਰੇਹੜੇ ਵਿਚਕਾਰ ਹੋਏ ਸੜਕ ਹਾਦਸੇ ਵਿਚ ਰੇਹੜੇ ’ਤੇ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਕੀ (41) ਅਤੇ ਬੰਟੀ (39) ਪੁੱਤਰਾਨ ਸੇਵਾ ਰਾਮ ਵਾਸੀ ਸੰਤ ਨਗਰ ਮੋਰਿੰਡਾ ਵਜੋਂ ਹੋਈ ਹੈ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਿਸਾਂ ਨੂੰ ਸੌਂਪ ਕੇ ਅਤੇ ਟਿੱਪਰ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਤੋਂ ਬਾਅਦ ਦੋਵੇਂ ਭਰਾਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਨ੍ਹਾਂ ਵਿਚੋਂ ਇਕ ਨੂੰ ਜੀ. ਐੱਮ. ਸੀ. ਐੱਚ. ਸੈਕਟਰ-32 ਚੰਡੀਗੜ੍ਹ ਅਤੇ ਦੂਜੇ ਨੂੰ ਰੂਪਨਗਰ ਦੇ ਇਕ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 

 


author

shivani attri

Content Editor

Related News