ਪੰਜਾਬ ''ਚ ਵੱਡੀ ਵਾਰਦਾਤ, ਕਰੀਬ 10 ਨੌਜਵਾਨਾਂ ਨੇ 2 ਸਕੇ ਭਰਾਵਾਂ ਨੂੰ ਸ਼ਰੇਆਮ ਵੱਢਿਆ

Wednesday, Aug 21, 2024 - 06:40 PM (IST)

ਲੋਹੀਆਂ ਖ਼ਾਸ (ਮਨਜੀਤ, ਸੁਭਾਸ਼ ਸੱਦੀ)- ਸਥਾਨਕ ਸ਼ਹਿਰ ਤੋਂ ਮੰਡ ਏਰੀਏ ਨੂੰ ਜਾਂਦਿਆਂ ਨਵਾਂ ਪਿੰਡ ਖਾਲੇਵਾਲ ਕੋਲ ਪੈਂਦੀ ਚਿੱਟੀ ਵੇਈਂ ਦੇ ਪੁਲ ’ਤੇ ਬੀਤੇ ਦਿਨੀਂ 2 ਭਰਾਵਾਂ ਨਾਲ ਵੱਢ-ਟੁੱਕ ਕਰਕੇ ਲੁੱਟ ਦਾ ਸ਼ਿਕਾਰ ਬਣਾਇਆ ਗਿਆ। ਜਾਣਕਾਰੀ ਅਨੁਸਾਰ ਪਿੰਡ ਕੰਗ ਖ਼ੁਰਦ ਦੇ 2 ਭਰਾ ਬੈਂਕ ’ਚੋਂ ਪੈਸੇ ਕਢਵਾ ਕੇ ਲੋਹੀਆਂ ਤੋਂ ਵਾਪਸ ਆਪਣੇ ਪਿੰਡ ਕੰਗ ਖ਼ੁਰਦ ਜਾ ਰਹੇ ਸਨ ਕਿ ਨਵਾਂ ਪਿੰਡ ਖਾਲੇਵਾਲ ਕੋਲ ਚਿੱਟੀ ਵੇਈਂ ਦੇ ਪੁਲ ’ਤੇ ਉਨ੍ਹਾਂ ਨੂੰ ਮੋਟਰਸਾਈਕਲਾਂ ’ਤੇ ਆਏ 10 ਦੇ ਕਰੀਬ ਨੌਜਵਾਨਾਂ ਨੇ ਘੇਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

PunjabKesari

ਕੁਝ ਨੌਜਵਾਨਾਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ ਅਤੇ ਉਨ੍ਹਾਂ ਨੂੰ ਅੱਧਮੋਏ ਕਰਕੇ ਸੁੱਟ ਦਿੱਤਾ ਅਤੇ ਉਨ੍ਹਾਂ ਕੋਲੋਂ 1 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਅਤੇ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਜ਼ਖ਼ਮੀ ਹੋਏ ਦੋਵਾਂ ਭਰਾਵਾਂ ਨੂੰ ਨੇੜਲੇ ਪਿੰਡ ਦੇ ਵਸਨੀਕਾਂ ਨੇ ਲੋਹੀਆਂ ਦੇ ਸਰਕਾਰੀ ਹਸਪਤਾਲ ’ਚ ਲਿਆਂਦਾ, ਜਿੱਥੇ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਗੰਭੀਰ ਹਾਲਤ ਵੇਖਦਿਆਂ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਇਕ ਦਿਨ ਪਹਿਲਾਂ ਹੀ ਇਕ ਭਰਾ ਦੁਬਈ ਤੋਂ ਪਿੰਡ ਪਰਤਿਆ ਸੀ।

ਇਹ ਵੀ ਪੜ੍ਹੋ-  ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸਵੀਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਇਸ ਸਬੰਧੀ ਥਾਣਾ ਮੁਖੀ ਇੰਸ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਥਾਣੇ ਦੇ ਇਕ ਸਬ-ਇੰਸਪੈਕਟਰ ਜ਼ੇਰੇ ਇਲਾਜ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਜਲੰਧਰ ਗਏ ਪਰ ਇਕ ਰਿਸ਼ਤੇਦਾਰ ਨੇ ਬਿਆਨ ਦਰਜ ਕਰਵਾਇਆ ਕਿ ਅਜੇ ਦੋਵਾਂ ਭਰਾਵਾਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਤ ’ਚ ਕੁਝ ਸੁਧਾਰ ਹੋਣ ’ਤੇ ਬਿਆਨ ਦਰਜ ਕਰਵਾਏ ਜਾਣਗੇ। ਦੂਜੇ ਪਾਸੇ ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਕੇ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ-  ਪੰਜਾਬ ਦਾ ਇਹ ਮਸ਼ਹੂਰ ਪੁਲ ਵੱਡੇ ਵਾਹਨਾਂ ਦੀ ਆਵਾਜਾਈ ਲਈ BBMB ਨੇ ਕੀਤਾ ਬੰਦ, ਜਾਣੋ ਕੀ ਰਿਹਾ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News