15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ

Wednesday, Jul 08, 2026 - 05:21 PM (IST)

15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਸੀ. ਆਈ. ਏ. ਵਲੋਂ ਕਾਰ ਸਵਾਰ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਸੀ. ਆਈ. ਏ.-1 ਵਲੋਂ ਇਨਕਮ ਟੈਕਸ ਦਫ਼ਤਰ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵਲੋਂ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵਲੋਂ ਕਾਰ ਦੀ ਤਲਾਸ਼ੀ ਦੌਰਾਨ ਉਸ ਵਿਚੋਂ 12 ਡੱਬੇ ਹੀਰ ਸੋਫ਼ੀ ਅਤੇ 3 ਡੱਬੇ ਪੰਜਾਬ ਖਾਸਾ (180 ) ਬੋਤਲਾਂ ਸ਼ਰਾਬ ਦੀਆ ਬਰਾਮਦ ਕੀਤੀਆਂ ਗਈਆਂ।

ਪੁਲਸ ਵਲੋਂ ਕਾਰ ਸਵਾਰ ਮੁਲਜ਼ਮ ਹਰਪ੍ਰੀਤ ਸਿੰਘ ਵਾਸੀ ਰਾਮਪੁਰਾ ਅਤੇ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਮਪੁਰਾ ਨੂੰ ਗ੍ਰਿਫ਼ਤਾਰ ਕਰਕੇ ਦੋਹਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।


author

Babita

Content Editor

Related News