ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਰਾਹ 'ਚ ਵਾਪਰੀ ਅਣਹੋਣੀ, ਮਿੰਟਾਂ 'ਚ ਪੈ ਗਿਆ ਚੀਕ-ਚਿਹਾੜਾ (ਵੀਡੀਓ)

Tuesday, Nov 01, 2022 - 09:47 AM (IST)

ਸਰਹਿੰਦ : ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਸਰਹਿੰਦ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਮਾਸੂਮ ਬੱਚਿਆਂ ਗੀਤਿਕਾ (ਢਾਈ ਸਾਲ) ਅਤੇ ਪਵਨਜੀਤ (ਸਾਢੇ 4 ਸਾਲ) ਦੀ ਮੌਤ ਹੋ ਗਈ, ਜਦੋਂ ਕਿ 8 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖਮੀ ਹੋਏ ਲੋਕਾਂ 'ਚੋਂ ਇਕ ਵਿਅਕਤੀ ਨੂੰ ਸੈਕਟਰ-32 ਚੰਡੀਗੜ੍ਹ ਅਤੇ 7 ਵਿਅਕਤੀਆਂ ਨੂੰ ਪੰਚਕੂਲਾ ਦੇ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ ਬਣ ਰਹੀ ਹਾਈਟੈੱਕ, ਕੈਦੀਆਂ ਨੂੰ ਮਿਲੇਗਾ ਲਾਭ

ਡੀ. ਐੱਸ. ਪੀ. ਫਤਿਹਗੜ੍ਹ ਸਾਹਿਬ ਸੁਖਬੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੜਕ 'ਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਵਾਪਰਿਆ ਹੈ। ਰਾਹ 'ਚ ਅਵਾਰਾ ਪਸ਼ੂਆਂ ਦੇ ਕਾਰਨ 2 ਗੱਡੀਆਂ ਆਪਸ 'ਚ ਟਕਰਾ ਗਈਆਂ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਪੰਜਾਬ 'ਚ ਪਰਾਲੀ ਸਾੜਨ ਨੂੰ ਲੈ ਕੇ ਮਾਨ ਸਰਕਾਰ ਸਖ਼ਤ, 4 ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਹਾਦਸੇ ਦੌਰਾਨ ਮਾਰੇ ਗਏ ਮਾਸੂਮ ਬੱਚੇ ਅਤੇ ਜ਼ਖਮੀ ਹੋਏ ਲੋਕ ਯੂ. ਪੀ. ਦੇ ਸਹਾਰਨਪੁਰ ਦੇ ਦੱਸੇ ਜਾ ਰਹੇ ਹਨ। ਡੀ. ਐੱਸ. ਪੀ. ਨੇ ਦੱਸਿਆ ਕਿ ਉਕਤ ਲੋਕ ਮਾਤਾ ਵੈਸ਼ਨੋ ਦੇਵੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਮਗਰੋਂ ਵਾਪਸ ਸਹਾਰਨਪੁਰ ਪਰਤ ਰਿਹਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News