ਦਸੂਹਾ ਵਿਖੇ 2 ਮਾਸੂਮ ਬੱਚਿਆਂ ਦੀ ਸ਼ੱਕੀ ਹਾਲਾਤ ’ਚ ਮੌਤ, ਪਿਤਾ ਤੇ ਇਕ ਬੱਚਾ ਹਸਪਤਾਲ ''ਚ ਦਾਖ਼ਲ
Wednesday, Aug 09, 2023 - 02:48 PM (IST)
ਦਸੂਹਾ (ਝਾਵਰ)-ਥਾਣਾ ਦਸੂਹਾ ਦੇ ਵਾਰਡ ਨੰਬਰ-1 ਫਤਿਹਲਾਪੁਰ, ਦਸੂਹਾ ਵਿਖੇ ਇਕ ਮਹੀਨੇ ਦੇ ਅੰਦਰ ਦੋ ਮਾਸੂਮ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਬੱਚਿਆਂ ਦੇ ਪਿਤਾ ਸ਼ਿਵਦਰਸ਼ਨ ਪੁੱਤਰ ਜੋਗਿੰਦਰ ਸਿੰਘ ਨੇ ਥਾਣਾ ਦਸੂਹਾ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਬੀਤੇ ਦਿਨੀਂ ਉਸ ਦੀ 6 ਸਾਲਾ ਕੁੜੀ ਅਤੇ 5 ਸਾਲਾ ਮੁੰਡੇ ਦੀ ਸ਼ੱਕੀ ਹਾਲਤ ’ਚ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਾਡੇ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ, ਜਿਸ ਕਾਰਨ ਦੋਵਾਂ ਬੱਚਿਆਂ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਦੋਵੇਂ ਬੱਚੇ ਨਿੱਜੀ ਹਸਪਤਾਲਾਂ ਵਿਚ ਦਾਖ਼ਲ ਸਨ ਅਤੇ ਦਾਖ਼ਲ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਉਲਟੀਆਂ ਦੀ ਸ਼ਿਕਾਇਤ ਸੀ। ਉਹ ਮੁਕੇਰੀਆਂ ਦੇ ਇਕ ਚਰਚ ਵਿਚ ਸੇਵਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਹੁਣ ਮੇਰੇ ਤੀਜੇ ਸਭ ਤੋਂ ਛੋਟੇ 4 ਸਾਲਾ ਮੁੰਡੇ ਦੀ ਵੀ ਇਹੀ ਸ਼ਿਕਾਇਤ ਆਈ ਹੈ, ਜਿਸ ਦੇ ਮੱਦੇਨਜ਼ਰ ਉਸ ਨੂੰ ਪਹਿਲਾਂ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਅਤੇ ਹੁਣ ਉਸ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਦਸੂਹਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਹਨ।
ਇਹ ਵੀ ਪੜ੍ਹੋ- ਜਲੰਧਰ ਸ਼ਹਿਰ ਦੀ ਵਾਰਡਬੰਦੀ ’ਤੇ ਚੱਲ ਰਿਹੈ ਹੋਮਵਰਕ, ਬਦਲ ਸਕਦੇ ਨੇ ਕੁਝ ਵਾਰਡ ਤੇ ਰਿਜ਼ਰਵੇਸ਼ਨ ਸਟੇਟਸ
ਇਸ ਸਬੰਧੀ ਜਦੋਂ ਸਿਵਲ ਹਸਪਤਾਲ ਦਸੂਹਾ ਦੇ ਐੱਸ. ਐੱਮ. ਓ. ਡਾ. ਜਸਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦਾਖ਼ਲ 4 ਸਾਲਾ ਬੱਚੇ ਅਤੇ ਉਸ ਦੇ ਪਿਤਾ ਦੇ ਖ਼ੂਨ ਦੇ ਟੈਸਟ ਦੇ ਸੈਂਪਲ ਲਏ ਗਏ ਹਨ ਅਤੇ ਇਹ ਸੈਂਪਲ ਟੈਸਟ ਲਈ ਲੈਬਰਾਟਰੀ ਨੂੰ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਰਿਪੋਰਟ ਥਾਣਾ ਦਸੂਹਾ ਨੂੰ ਭੇਜ ਦਿੱਤੀ ਗਈ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਦਸੂਹਾ ਬਲਵਿੰਦਰ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਸਿਕੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ