ਲੁਧਿਆਣਾ 'ਚ ਅੰਗੀਠੀ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ 2 ਬੱਚਿਆਂ ਦੀ ਮੌਤ (ਵੀਡੀਓ)

12/24/2019 3:11:48 PM

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਸੁਭਾਸ਼ ਨਗਰ ਬਸਤੀ ਜੋਧੇਵਾਲ 'ਚ ਬੀਤੀ ਰਾਤ ਅੰਗੀਠੀ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ 2 ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ 4 ਲੋਕਾਂ ਦੀ ਹਾਲਤ ਖਰਾਬ ਹੋ ਗਈ। ਜਾਣਕਾਰੀ ਮੁਤਾਬਕ ਮਕਾਨ ਮਾਲਕਾਂ ਨੇ ਦੱਸਿਆ ਕਿ ਉਕਤ ਪਰਿਵਾਰ ਬੀਤੇ 4-5 ਮਹੀਨਿਆਂ ਤੋਂ ਉਨ੍ਹਾਂ ਨਾਲ ਰਹਿ ਰਿਹਾ ਸੀ ਪਰ ਬੀਤੀ ਰਾਤ ਉਨ੍ਹਾਂ ਦੇ ਘਰ ਰਿਸ਼ਤੇਦਾਰ ਪਤੀ-ਪਤਨੀ ਆਏ ਹੋਏ ਸਨ।

ਉਨ੍ਹਾਂ ਦੱਸਿਆ ਕਿ ਸਵੇਰੇ ਦਰਵਾਜ਼ਾ ਖੜਕਾਉਣ 'ਤੇ ਉਨ੍ਹਾਂ ਦਰਵਾਜ਼ਾ ਨਾ ਖੋਲ੍ਹਿਆ। ਇਸ ਤੋਂ ਬਾਅਦ ਦੇਖਿਆ ਗਿਆ ਕਿ ਅੰਦਰ ਸਾਰੇ ਹੀ ਸੁੱਧ-ਬੁੱਧ ਪਏ ਸਨ। ਮੌਕੇ 'ਤੇ ਐਂਬੂਲੈਂਸ ਨੂੰ ਸੱਦਿਆ ਗਿਆ ਪਰ ਇਸ ਦੌਰਾਨ ਪਰਿਵਾਰ ਦੇ 2 ਬੱਚਿਆਂ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਬਾਰੇ ਲੁਧਿਆਣਾ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਰਾਤ ਭਰ ਕਮਰੇ 'ਚ ਅੰਗੀਠੀ ਬਾਲਣ ਕਾਰਨ ਇਹ ਹਾਦਸਾ ਵਾਪਰਿਆ ਹੈ ਅਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋਹਾਂ ਬੱਚਿਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਉਨ੍ਹਾਂ ਦੇ ਮਾਤਾ-ਪਿਤਾ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।

Babita

This news is Content Editor Babita