ਚੰਡੀਗੜ੍ਹ ''ਚ ਘਰ ਬਾਹਰ ਖੇਡਦੇ 2 ਬੱਚੇ ਲਾਪਤਾ, ਭਾਲ ''ਚ ਜੁੱਟੀ ਪੁਲਸ ਨੇ ਲੋਕਾਂ ਨੂੰ ਕੀਤੀ ਅਪੀਲ
Wednesday, Dec 24, 2025 - 02:37 PM (IST)
ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ ਦੇ ਰਾਏਪੁਰ ਖੁਰਦ ਇਲਾਕੇ 'ਚੋਂ 2 ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਬੱਚੇ ਬੀਤੀ ਦੁਪਹਿਰ ਅਚਾਨਕ ਲਾਪਤਾ ਹੋ ਗਏ। ਪਰਿਵਾਰ ਵਾਲਿਆਂ ਨੇ ਬੱਚਿਆਂ ਦੀ ਕਾਫੀ ਭਾਲ ਕੀਤੀ ਪਰ ਉਨ੍ਹਾਂ ਦਾ ਕੁੱਝ ਪਤਾ ਨਹੀਂ ਲੱਗ ਸਕਿਆ, ਜਿਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਪਰਿਵਾਰ ਦੇ ਮੁਤਾਬਕ ਦੋਵੇਂ ਬੱਚੇ ਦੁਪਹਿਰ ਕਰੀਬ 3 ਤੋਂ 4 ਵਜੇ ਵਿਚਕਾਰ ਲਾਪਤਾ ਹੋਏ।
ਲਾਪਤਾ ਬੱਚਿਆਂ ਦੀ ਪਛਾਣ ਇਸ਼ਾਂਤ (9) ਅਤੇ ਆਯੂਸ਼ (11) ਵਜੋਂ ਹੋਈ ਹੈ। ਫਿਲਹਾਲ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਆਸ-ਪਾਸ ਦੇ ਇਲਾਕਿਆਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਇਨ੍ਹਾਂ ਬੱਚਿਆਂ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਨਜ਼ਦੀਕੀ ਪੁਲਸ ਥਾਣੇ ਜਾਂ ਮੌਲੀਜਾਗਰਾਂ ਥਾਣਾ ਪੁਲਸ ਨੂੰ ਸੂਚਿਤ ਕਰਨ। ਫਿਲਹਾਲ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
