2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
Friday, May 21, 2021 - 10:03 AM (IST)

ਅੰਮ੍ਰਿਤਸਰ (ਅਰੁਣ) - ਰਾਮ ਨਗਰ ਕੋਟ ਖ਼ਾਲਸਾ ’ਚ ਰਹਿਣ ਵਾਲੇ ਇਕ 29 ਸਾਲਾ ਨੌਜਵਾਨ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ, ਜੋ ਪ੍ਰਾਇਵੇਟ ਨੌਕਰੀ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖਬਰ - ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਜੰਗਲ ’ਚ ਸੁੱਟੀਆਂ ਲਾਸ਼ਾਂ
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸਦੇ ਮੁੰਡੇ ਦੇ 2 ਬੱਚਿਆਂ ਦੀ ਮਾਂ ਨਾਲ ਸਬੰਧ ਕਾਇਮ ਹੋ ਗਏ ਅਤੇ ਉਹ ਉਸਦੇ ਨਾਲ ਵਿਆਹ ਕਰਵਾਉਣਾ ਚਾਹੀਦਾ ਸੀ। ਉਸ ਵਲੋਂ ਬੀਤੇ ਕੱਲ ਇਸ ਵਿਆਹ ਲਈ ਹਾਮੀ ਵੀ ਭਰ ਦਿੱਤੀ ਸੀ ਪਰ ਜਦੋਂ ਉਹ ਦਵਾਈ ਲੈਣ ਬਜ਼ਾਰ ਗਈ ਤਾਂ ਮਗਰੋਂ ਉਸ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਨੇ ਅਜਿਹਾ ਕਰਨ ਤੋਂ ਪਹਿਲਾ ਇਸਦੇ ਬਾਰੇ ਉਸ ਜਨਾਨੀ ਨੂੰ ਵੀ ਦੱਸ ਦਿੱਤਾ ਕਿ ਉਸਨੇ ਜ਼ਹਿਰੀਲਾ ਪਦਾਰਥ ਖਾ ਲਿਆ ਹੈ।
ਪੜ੍ਹੋ ਇਹ ਵੀ ਖਬਰ - ਭਰਾਵਾਂ 'ਚ ਹੋਏ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ