ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Friday, Aug 14, 2026 - 11:36 AM (IST)
ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ ਕਿਉਂਕਿ ਸੂਬੇ 'ਚ 2 ਦਿਨਾਂ ਦੀ ਸਰਕਾਰੀ ਛੁੱਟੀ ਆ ਰਹੀ ਹੈ। ਪੰਜਾਬ ਸਣੇ ਪੂਰੇ ਭਾਰਤ 'ਚ 15 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਬੋਰਡਾਂ, ਕਾਰਪੋਰੇਸ਼ਨਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 16 ਅਗਸਤ ਨੂੰ ਐਤਵਾਰ ਦੀ ਛੁੱਟੀ ਰਹੇਗੀ, ਜਿਸ ਕਾਰਨ ਸ਼ਨੀਵਾਰ ਅਤੇ ਐਤਵਾਰ ਦੋਵੇਂ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਸ ਤਰ੍ਹਾਂ ਜੇਕਰ ਤੁਸੀਂ ਵੀ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਇਨ੍ਹਾਂ 2 ਦਿਨਾਂ ਦੌਰਾਨ ਆਰਾਮ ਨਾਲ ਘੁੰਮ ਸਕਦੇ ਹੋ। ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਹਰ ਸਾਲ 15 ਅਗਸਤ ਤੋਂ ਬਾਅਦ 16 ਅਗਸਤ ਨੂੰ ਵੀ ਉਨ੍ਹਾਂ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ, ਜਿਨ੍ਹਾਂ ਦੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮਾਂ 'ਚ ਹਿੱਸਾ ਲਿਆ ਜਾਂਦਾ ਹੈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ QR ਕੋਡ ਨਾਲ ਹੀ...
ਜੇਕਰ ਇਸ ਵਾਰ ਵੀ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਵਾਲੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਫਿਰ 3 ਦਿਨ ਦੀ ਛੁੱਟੀ ਹੋ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
