ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਕਾਬੂ, ਇਕ ਫਰਾਰ

Saturday, Mar 31, 2018 - 06:28 AM (IST)

ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਕਾਬੂ, ਇਕ ਫਰਾਰ

ਤਰਨਤਾਰਨ, (ਰਾਜੂ)- ਥਾਣਾ ਸਦਰ ਪੱਟੀ ਅਤੇ ਵੈਰੋਵਾਲ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ, ਜਦ ਕਿ ਇਕ ਫਰਾਰ ਹੋਣ 'ਚ ਸਫਲ ਹੋ ਗਿਆ।
ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਐੱਸ. ਆਈ. ਗੁਲਜ਼ਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨਾਕਾਬੰਦੀ ਦੌਰਾਨ ਪੁਲ ਸੂਆ ਕੈਰੋਂ ਤੋਂ ਕੁਲਦੀਪ ਸਿੰਘ ਪੁੱਤਰ ਬੂਟਾ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਮੋਟਰਸਾਈਕਲ ਚਾਲਕ ਗੁਰਚੇਤ ਸਿੰਘ ਪੁੱਤਰ ਲੱਖਾ ਸਿੰਘ ਵਾਸੀਆਨ ਚੂਸਲੇਵੜ ਮੌਕੇ ਤੋਂ ਭੱਜ ਗਿਆ। ਮੁਲਜ਼ਮ ਕੁਲਦੀਪ ਸਿੰਘ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 47 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ। 
ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਨਾਗੋਕੇ ਤੋਂ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਸੱਕਿਆਵਾਲੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 98 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News