ਹੈਰੋਇਨ ਤੇ ਚੂਰਾ-ਪੋਸਤ ਬਰਾਮਦ ਪੰਚਾਇਤ ਮੈਂਬਰ ਸਮੇਤ 2 ਕਾਬੂ

Monday, Feb 26, 2018 - 12:05 AM (IST)

ਮੋਗਾ, (ਆਜ਼ਾਦ)- ਮੋਗਾ ਪੁਲਸ ਨੇ ਹੈਰੋਇਨ ਤੇ ਚੂਰਾ- ਪੋਸਤ ਸਮੇਤ ਪਿੰਡ ਦੋਲੇਵਾਲਾ ਦੇ ਪੰਚਾਇਤ ਮੈਂਬਰ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦੋਲੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜੋਗਾ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ 5 ਗ੍ਰਾਮ ਹੈਰੋਇਨ ਅਤੇ 200 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ। 
ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਡਰੱਗ ਸੈੱਲ ਦੇ ਇੰਚਾਰਜ ਇੰਸਪੈਕਟਰ ਰਮੇਸ਼ਪਾਲ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਦੋਲੇਵਾਲਾ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਪੰਚਾਇਤ ਮੈਂਬਰ ਤਾਰਾ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 20 ਕਿਲੋ ਚੂਰਾ-ਪੋਸਤ ਬਰਾਮਦ ਕੀਤਾ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।


Related News