ਹੈਰੋਇਨ ਸਮੱਗਲਿੰਗ ਦੇ ਦੋਸ਼ ''ਚ 2 ਕਾਬੂ

12/17/2017 8:04:36 AM

ਜਲੰਧਰ, (ਪ੍ਰੀਤ, ਸੁਧੀਰ)- ਥਾਣਾ ਨੰਬਰ 1 ਦੀ ਪੁਲਸ ਨੇ ਹੈਰੋਇਨ ਸਮੱਗਲਿੰਗ ਦੇ ਦੋਸ਼ 'ਚ 2 ਸਮੱਗਲਰਾਂ ਨੂੰ ਫੜਿਆ ਹੈ। ਏ. ਡੀ. ਸੀ. ਪੀ. ਸਿਟੀ-1 ਮਨਦੀਪ ਸਿੰਘ ਨੇ ਦੱਸਿਆ ਕਿ ਥਾਣਾ ਨੰਬਰ 1 ਦੇ ਇੰਸਪੈਕਟਰ ਰਸ਼ਮਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਏ. ਐੱਸ. ਆਈ. ਗੁਰਦੇਵ ਲਾਲ ਨੇ ਭਗਤ ਸਿੰਘ ਕਾਲੋਨੀ ਟੀ ਪੁਆਇੰਟ 'ਤੇ ਨਾਕਾਬੰਦੀ ਦੌਰਾਨ ਯੂਸਫ ਖਾਨ ਉਰਫ ਚੌਧਰੀ ਪੁੱਤਰ ਮਤਲੂਬ ਖਾਨ ਰਾਮਪੁਰਫੂਲ ਨੂੰ ਕਾਬੂ ਕਰ ਕੇ 25 ਗ੍ਰਾਮ ਹੈਰੋਇਨ ਅਤੇ ਉਸ ਦੇ ਸਾਥੀ ਅਨੁਜ ਸ਼ਰਮਾ ਪੁੱਤਰ ਫਗਵਾੜਾ ਨੂੰ ਕਾਬੂ ਕਰ ਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਏ. ਡੀ. ਸੀ. ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਦੀ ਸਮੱਗਲਿੰਗ ਦਾ ਧੰਦਾ ਕਰ ਰਹੇ ਸੀ। ਮੁਲਜ਼ਮਾਂ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ।