ਭੁੱਕੀ ਸਣੇ 2 ਕਾਬੂ
Wednesday, Aug 15, 2018 - 12:40 AM (IST)

ਫਾਜ਼ਿਲਕਾ, (ਨਾਗਪਾਲ)– ਥਾਣਾ ਸਦਰ ਦੀ ਪੁਲਸ ਨੇ ਪਿੰਡ ਨਵਾਂ ਸਲੇਮਸ਼ਾਹ ਵਿਚ ਇਕ ਅੌਰਤ ਨੂੰ 5 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏ. ਐੱਸ. ਆਈ. ਹਰਬੰਸ ਲਾਲ 13 ਅਗਸਤ 2018 ਨੂੰ ਸ਼ਾਮ 7 ਵਜੇ ਪੁਲਸ ਪਾਰਟੀ ਨਾਲ ਗਸ਼ਤ ’ਤੇ ਪਿੰਡ ਨਵਾਂ ਸਲੇਮਸ਼ਾਹ ਆਦਿ ਨੂੰ ਜਾ ਰਹੇ ਸਨ ਤੇ ਜਦੋਂ ਪੁਲਸ ਪਾਰਟੀ ਪਿੰਡ ਸਲੇਮਸ਼ਾਹ ’ਚੋਂ ਲੰਘ ਰਹੀ ਸੀ ਤਾਂ ਜੋਗਿੰਦਰੋ ਬਾਈ ਵਾਸੀ ਪਿੰਡ ਨਵਾਂ ਸਲੇਮਸ਼ਾਹ ਨੂੰ ਪੁਲਸ ਪਾਰਟੀ ਨੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਉਕਤ ਭੁੱਕੀ ਬਰਾਮਦ ਹੋਈ। ਪੁਲਸ ਨੇ ਉਕਤ ਅੌਰਤ ਨੂੰ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਬੋਹਰ, (ਸੁਨੀਲ)–ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਭੁੱਕੀ ਸਣੇ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਦਰ ਥਾਣਾ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਸ ਪਾਰਟੀ ਸਣੇ ਪਿੰਡ ਸੈਦਾਂਵਾਲੀ ’ਚ ਗਸ਼ਤ ਕਰ ਰਹੇ ਸਨ ਕਿ ਉਲਟ ਦਿਸ਼ਾ ਤੋਂ ਮੋਟਰਸਾਈਕਲ ’ਤੇ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿਲੋ ਭੁੱਕੀ ਬਰਾਮਦ ਹੋਈ।
ਫਡ਼ੇ ਗਏ ਵਿਅਕਤੀ ਦੀ ਪਛਾਣ ਕਸ਼ਮੀਰ ਸਿੰਘ ਉਰਫ ਕਾਕਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰੱਤਾ ਟਿੱਬਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਰੂਪ ’ਚ ਹੋਈ ਹੈ।