100 ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

07/30/2017 7:18:33 AM

ਕਪੂਰਥਲਾ, (ਮਲਹੋਤਰਾ)- ਥਾਣਾ ਕੋਤਵਾਲੀ ਦੇ ਇੰਚਾਰਜ ਹਰਗੁਰਦੇਵ ਸਿੰਘ ਦੀ ਅਗਵਾਈ 'ਚ ਨਸ਼ਾ ਮਾਫੀਆ ਦੇ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਸਮੱਗਲਰਾਂ ਨੂੰ 100 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਦੋਵੇਂ ਦੋਸ਼ੀਆਂ ਦੇ ਖਿਲਾਫ ਥਾਣਾ ਕੋਤਵਾਲੀ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਪਿੰਡ ਡੋਗਰਾਂਵਾਲਾ ਮੋੜ 'ਤੇ ਨਾਕੇਬੰਦੀ ਦੌਰਾਨ ਦੋਸ਼ੀ ਸੁਰਜੀਤ ਸਿੰਘ ਪੁੱਤਰ ਮੰਗਲ ਸਿੰਘ ਨਿਵਾਸੀ ਨਵਾਂ ਪਿੰਡ ਭੱਠੇ ਤੇ ਸੰਦੀਪ ਸਿੰਘ ਪੁੱਤਰ ਸੰਤੋਖ ਸਿੰਘ ਨਿਵਾਸੀ ਨਵਾਂ ਪਿੰਡ ਭੱਠੇ ਨੂੰ ਕਾਬੂ ਕਰਕੇ ਉਸ ਕੋਲੋਂ 100 ਨਸ਼ੀਲੇ ਕੈਪਸੂਲ ਬਰਾਮਦ ਕੀਤੇ।


Related News