1470 ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

Tuesday, Mar 20, 2018 - 07:52 AM (IST)

1470 ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ

ਭਿੱਖੀਵਿੰਡ,   (ਸੁਖਚੈਨ, ਅਮਨ)- ਥਾਣਾ ਭਿੱਖੀਵਿੰਡ ਦੀ ਪੁਲਸ ਨੇ ਵੱਖ-ਵੱਖ ਥਾਈਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 1470 ਨਸ਼ੇ ਵਾਲੀਆਂ ਗੋਲੀਆਂ ਸਮਤੇ ਕਾਬੂ ਕੀਤਾ। ਇਸ ਸਬੰਧੀ ਥਾਣਾ ਮੁਖੀ ਭਿੱਖੀਵਿੰਡ ਕਸ਼ਮੀਰ ਸਿੰਘ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੀ ਪੁਲਸ ਪਾਰਟੀ ਪ੍ਰਾਈਵੇਟ ਵ੍ਹੀਕਲ 'ਤੇ ਭਿੱਖੀਵਿੰਡ ਤੋਂ ਬਲੇਹਰ ਨੂੰ ਜਾ ਰਹੀ ਸੀ, ਜਦ ਉਹ ਗੰਦਾ ਨਾਲਾ ਬਲੇਹਰ ਕੋਲ ਪੁੱਜੀ ਤਾਂ ਸਾਹਮਣਿਓਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਸ ਨੂੰ ਵੇਖ ਕੇ ਆਪਣੇ ਹੱਥ 'ਚ ਫੜਿਆ ਮੋਮੀ ਲਿਫਾਫਾ ਸੁੱਟ ਦਿੱਤਾ, ਜਿਸ ਨੂੰ ਪੁਲਸ ਪਾਰਟੀ ਨੇ ਕਾਬੂ ਕੀਤਾ ਤਾਂ ਉਸ ਨੇ ਆਪਣੀ ਪਛਾਣ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਨਿੰਦਰ ਸਿੰਘ ਵਾਸੀ ਮਾੜੀਮੇਘਾ ਵਜੋਂ ਦੱਸੀ, ਜਿਸ ਕੋਲੋਂ 730 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।
 ਇਸੇ ਤਰ੍ਹਾਂ ਦੂਜੀ ਪੁਲਸ ਪਾਰਟੀ ਗਸ਼ਤ ਦੌਰਾਨ ਚੈਲਾ ਮੋੜ ਨਜ਼ਦੀਕ ਪੁੱਜੀ ਤਾਂ ਉਥੇ ਇਕ ਵਿਅਕਤੀ ਨੇ ਪੁਲਸ ਨੂੰ ਵੇਖ ਕੇ ਗੇਟ ਦੇ ਪਿੱਛੇ ਲੁਕਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਉਸ ਨੇ ਆਪਣੀ ਪਛਾਣ ਰਾਜਬੀਰ ਸਿੰਘ ਉਰਫ ਰਾਜੂ ਪੁੱਤਰ ਰੇਸ਼ਮ ਸਿੰਘ ਵਾਸੀ ਬਲੇਹਰ ਰੋਡ ਭਿੱਖੀਵਿੰਡ ਵਜੋਂ ਦੱਸੀ, ਜਿਸ ਕੋਲੋਂ 740 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ।


Related News