600 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Wednesday, Oct 04, 2017 - 07:31 AM (IST)
ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਅਤੇ ਸਦਰ ਪੱਟੀ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਦੋਸ਼ੀ ਗੁਰਭੇਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਝਾਮਕੇ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਪਿੰਡ ਮਾਣੋਚਾਹਲ ਤੋਂ ਕਾਬੂ ਕੀਤਾ।
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੌਰਾਨੇ ਗਸ਼ਤ ਹੀਰਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੰਗਾਲਾ ਨੂੰ ਕਾਬੂ ਕਰ ਕੇ ਉਸ ਤੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸੰਬੰਧੀ ਤਫਤੀਸ਼ੀ ਅਫਸਰਾਂ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
