ਨਸ਼ੇ ਵਾਲੇ ਪਦਾਰਥਾਂ ਸਮੇਤ 2 ਕਾਬੂ
Monday, Mar 05, 2018 - 02:47 AM (IST)

ਮੋਗਾ, (ਆਜ਼ਾਦ)- ਪੁਲਸ ਵੱਲੋਂ 2 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ ਸਾਊਥ ਦੇ ਮੁੱਖ ਅਫਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਵਰੁਣ ਬਾਂਸਲ ਉਰਫ ਪੈਨੀ ਨਿਵਾਸੀ ਨਿਊ ਟਾਊਨ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 29 ਗ੍ਰਾਮ ਹੈਰੋਇਨ, ਜਿਸ ਦੀ ਕੀਮਤ 1 ਲੱਖ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ, ਦੇ ਇਲਾਵਾ ਇਕ ਹੈਰੋਇਨ ਤੋਲਣ ਵਾਲਾ ਕੰਪਿਊਟਰ ਕੰਡਾ ਅਤੇ 320 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਕਿਹਾ ਕਿ ਉਹ ਫਿਰੋਜ਼ਪੁਰ ਤੋਂ ਉਕਤ ਹੈਰੋਇਨ ਲੈ ਕੇ ਆਉਂਦਾ ਸੀ ਅਤੇ ਇਥੇ ਆਪਣੇ ਗਾਹਕਾਂ ਨੂੰ ਸਪਲਾਈ ਕਰਦਾ ਸੀ, ਜਿਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ।
ਥਾਣਾ ਸਮਾਲਸਰ ਦੇ ਮੁੱਖ ਅਫਸਰ ਇੰਸਪੈਕਟਰ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਪੰਜਗਰਾਈਂ ਖੁਰਦ ਕੋਲ ਜਾ ਰਹੇ ਸਨ ਤਾਂ ਬਲਵਿੰਦਰ ਸਿੰਘ ਉਰਫ ਲੱਕੀ ਨਿਵਾਸੀ ਪੰਜਗਰਾਈਂ ਖੁਰਦ ਨੂੰ 105 ਨਸ਼ੇ ਵਾਲੀਆਂ ਗੋਲੀਆਂ ਦੇ ਇਲਾਵਾ 160 ਰੁਪਏ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।