ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਕਾਬੂ
Friday, Sep 29, 2017 - 07:06 AM (IST)
ਭਿੰਡੀ ਸੈਦਾਂ, (ਗੁਰਜੰਟ)- ਪੁਲਸ ਥਾਣਾ ਭਿੰਡੀ ਸੈਦਾਂ ਨੇ ਚੋਰੀ ਦੇ 4 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਥਾਣੇ ਦੇ ਮੁੱਖ ਅਫਸਰ ਝਿਰਮਲ ਸਿੰਘ ਤੇ ਏ. ਐੱਸ. ਆਈ. ਚਰਨ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਪਿੰਡ ਕੜਿਆਲ ਦੇ ਮੇਨ ਚੌਕ 'ਚ ਨਾਕਾ ਲਾਇਆ ਗਿਆ ਸੀ, ਇਸ ਦੌਰਾਨ ਅਚਾਨਕ ਪਿੰਡ ਕੜਿਆਲ ਵਾਲੇ ਪਾਸਿਓਂ 3 ਵਿਅਕਤੀ ਬਿਨਾਂ ਨੰਬਰ ਵਾਲੇ 2 ਸਪਲੈਂਡਰ ਮੋਟਰਸਾਈਕਲਾਂ 'ਤੇ ਆ ਰਹੇ ਸਨ, ਪੁਲਸ ਵੱਲੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕਰਨ 'ਤੇ ਉਨ੍ਹਾਂ 'ਚੋਂ ਇਕ ਵਿਅਕਤੀ ਮੋਟਰਸਾਈਕਲ ਸੁੱਟ ਕੇ ਭੱਜ ਗਿਆ ਅਤੇ 2 ਵਿਅਕਤੀਆਂ ਨੂੰ ਪੁਲਸ ਨੇ ਕਾਬੂ ਕਰ ਲਿਆ।
ਪੁੱਛਗਿੱਛ ਕਰਨ 'ਤੇ ਉਨ੍ਹਾਂ ਕੋਲੋਂ 2 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ। ਫੜੇ ਗਏ ਦੋਸ਼ੀਆਂ ਦੀ ਪਛਾਣ ਸਰਬਜੀਤ ਸਿੰਘ ਸ਼ੱਬਾ ਤੇ ਗੁਰਪ੍ਰੀਤ ਸਿੰਘ ਵਾਸੀ ਨੇਪਾਲ ਥਾਣਾ ਭਿੰਡੀ ਸੈਦਾਂ ਵਜੋਂ ਹੋਈ। ਪੁਲਸ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
