ਮੋਗਾ ''ਚ ਸਾਹਮਣੇ ਆਏ 79 ਕੋਰੋਨਾਂ ਪੀੜਤਾਂ ''ਚੋਂ ਸਿਰਫ 2 ਮਰੀਜ਼ ਸਰਗਰਮ

Tuesday, Jun 23, 2020 - 09:38 AM (IST)

ਮੋਗਾ (ਸੰਦੀਪ ਸ਼ਰਮਾ) : ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਸਥਿਤੀ ਕੰਟਰੋਲ 'ਚ ਹੈ, ਇਸ ਲਈ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰੋ ਅਤੇ ਇਸ ਤੋਂ ਬਚਾਅ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਪੂਰਾ-ਪੂਰਾ ਸਾਥ ਦਿਓ, ਉੱਥੇ ਹੀ ਹਰ ਇਕ ਦਾ ਕਰਤੱਵ ਹੈ ਕਿ ਕੋਰੋਨਾ ਤੋਂ ਸੁਰੱਖਿਆ ਦੇ ਲਈ ਨਿਰਧਾਰਿਤ ਕੀਤੇ ਗਏ ਹਰ ਨਿਯਮ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰੇਂ ਤਾਂ ਕਿ ਭਵਿੱਖ 'ਚ ਵੀ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ 'ਚ ਰੱਖੀ ਜਾ ਸਕੇ।

ਇਹ ਅਪੀਲ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਬਾਜਵਾ ਨੇ 'ਜਗ ਬਾਣੀ' ਦੇ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਕੀਤੀ। ਉਨ੍ਹਾਂ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕੁੱਲ 11 ਹਜ਼ਾਰ 557 ਲੋਕਾਂ ਦੇ ਕੋਰੋਨਾ ਜਾਂਚ ਲਈ ਨਮੂਨੇ ਲਏ ਗਏ ਹਨ ਅਤੇ ਇਨ੍ਹਾਂ 'ਚੋਂ 10 ਹਜ਼ਾਰ 555 ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ, ਉੱਥੇ ਹੁਣ ਤੱਕ ਕੁੱਲ 79 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ, ਜਿਨ੍ਹਾਂ 'ਚੋਂ ਕੋਰੋਨਾ ਪੀੜਤਾਂ ਨੂੰ ਉਨ੍ਹਾਂ ਦੇ ਇਲਾਜ ਉਪਰੰਤ ਸਰਕਾਰੀ ਨਿਰਧਾਰਿਤ ਨਿਯਮਾਂ ਦੇ ਤਹਿਤ ਉਨ੍ਹਾਂ ਨੂੰ ਘਰਾਂ 'ਚ ਭੇਜ ਦਿੱਤਾ ਗਿਆ ਹੈ, ਉਥੇ ਹੀ ਜ਼ਿਲ੍ਹੇ 'ਚ ਕੁੱਲ ਦੋ ਮਰੀਜ਼ ਹੀ ਸਰਗਰਮ ਰਹਿ ਗਏ ਹਨ, ਜਿੰਨਾਂ ਦਾ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਇਲਾਜ ਚੱਲ ਰਿਹਾ ਹੈ।

ਹੁਣ ਜ਼ਿਲ੍ਹੇ 'ਚ ਕੁੱਲ 1123 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹ ਸਿਹਤ ਮਹਿਕਮਾ ਕੋਵਿਡ 19 ਦੇ ਚੱਲਦੇ ਭਵਿੱਖ 'ਚ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ, ਜ਼ਿਲੇ ਦੇ ਵੱਖ-ਵੱਖ ਬਲਾਕ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਇਸ ਸਬੰਧੀ ਗੰਭੀਰਤਾ ਨਾਲ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।
 


Babita

Content Editor

Related News