ਪਟਿਆਲਾ ਜ਼ਿਲ੍ਹੇ ’ਚ 2 ਕੋਵਿਡ ਮਰੀਜ਼ਾਂ ਦੀ ਮੌਤ, 24 ਪਾਜ਼ੇਟਿਵ
Saturday, Dec 19, 2020 - 10:22 PM (IST)
ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 24 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 1740 ਦੇ ਕਰੀਬ ਰਿਪੋਰਟਾਂ ’ਚੋਂ 24 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15,393 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲੇੇ ਦੇ 36 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14,653 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 2 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜ਼ਿਲ੍ਹੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 464 ਹੋ ਗਈ ਹੈ ਅਤੇ ਜ਼ਿਲ੍ਹੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 276 ਹੈ।
ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 24 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 18, ਰਾਜਪੁਰਾ ਤੋਂ 1, ਬਲਾਕ ਭਾਦਸੋਂ ਤੋਂ 1, ਬਲਾਕ ਕੌਲੀ ਤੋਂ 2, ਬਲਾਕ ਕਾਲੋਮਾਜਰਾ ਤੋਂ 1 ਅਤੇ ਬਲਾਕ ਹਰਪਾਲਪੁਰ ਤੋਂ 1 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਿਨਾਂ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਬਖਸ਼ ਕਾਲੋਨੀ, ਜੌਡ਼ੀਆਂ ਭੱਠੀਆਂ, ਦਸ਼ਮੇਸ਼ ਨਗਰ, ਕਮਲਾ ਕਾਲੋਨੀ, ਗੁਰੂ ਨਾਨਕ ਨਗਰ, ਰਾਘੌਮਾਜਰਾ, ਮੇਨ ਬਾਜ਼ਾਰ ਤ੍ਰਿਪਡ਼ੀ, ਪ੍ਰੀਤ ਗੱਲੀ, ਖਾਲਸਾ ਮੁਹੱਲਾ, ਅਰਬਨ ਅਸਟੇਟ ਫੇਜ਼ 2, ਮੁਹੱਲਾ ਚਾਨਣ ਡੋਗਰਾਂ, ਸਰਹੰਦੀ ਬਾਜ਼ਾਰ, ਰਾਜਪੁਰਾ ਤੋਂ ਨੇਡ਼ੇ ਐੱਨ. ਟੀ. ਸੀ. ਸਕੂਲ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ’ਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇੇ ’ਚ 2 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚੋਂ ਪਹਿਲਾਂ ਪਟਿਆਲਾ ਸ਼ਹਿਰ ਦੀ ਦਸ਼ਮੇਸ਼ ਨਗਰ ਦੀ ਰਹਿਣ ਵਾਲੀ 82 ਸਾਲਾ ਬਜ਼ੁਰਗ ਔਰਤ ਜੋ ਕਿ ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ, ਦੂਜਾ ਰਾਜਪੁਰਾ ਦੇ ਡਾਲੀਮਾ ਵਿਹਾਰ ਦਾ ਰਹਿਣ ਵਾਲਾ 79 ਸਾਲਾ ਬਜ਼ੁਰਗ, ਜੋ ਕਿ ਹਾਈਪਰਟੈਂਸ਼ਨ ਅਤੇ ਦਿਲ ਦੀਆਂ ਬੀਮਾਰੀਆਂ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ। ਇਸ ਤਰ੍ਹਾਂ ਹੁਣ ਤੱਕ ਜ਼ਿਲੇੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 464 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇੇ ’ਚ ਅੱਜ 865 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਜ਼ਿਲੇੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇੇ ’ਚ ਕੋਵਿਡ ਜਾਂਚ ਸਬੰਧੀ 2,72,909 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 15,393 ਕੋਵਿਡ ਪਾਜ਼ੇਟਿਵ, 2,55,541 ਨੈਗੇਟਿਵ ਅਤੇ ਲੱਗਭਗ 1575 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੁੱਲ ਪਾਜ਼ੇਟਿਵ 15393
ਤੰਦਰੁਸਤ ਹੋਏ 14653
ਐਕਟਿਵ ਕੇਸ 276
ਮੌਤਾਂ 465