ਅੰਬਾਲਾ ਜੱਟਾਂ ਵਿਖੇ 2 ਰੋਜ਼ਾ ਟੂਰਨਾਮੈਂਟ ਧੂਮਧਾਮ ਨਾਲ ਆਰੰਭ

02/04/2018 2:18:28 AM

ਗੜ੍ਹਦੀਵਾਲਾ (ਜਤਿੰਦਰ)- ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਰਜਿ. ਪਿੰਡ ਅੰਬਾਲਾ ਜੱਟਾਂ ਵੱਲੋਂ ਕਰਵਾਇਆ ਜਾ ਰਿਹਾ 12ਵਾਂ 2 ਰੋਜ਼ਾ ਕਬੱਡੀ ਅਤੇ ਬਾਸਕਟਬਾਲ ਟੂਰਨਾਮੈਂਟ ਧੂਮਧਾਮ ਨਾਲ ਆਰੰਭ ਹੋ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ। ਜਿਸ ਦੇ ਬਾਅਦ ਸੰਤ ਬਾਬਾ ਹਰਚਰਨ ਸਿੰਘ ਜੀ ਖਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਭੇਜੇ ਗਏ ਪੰਜ ਸਿੰਘਾਂ ਭਾਈ ਜਸਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਹੈੱਡਮਾਸਟਰ ਗੁਰਦੇਵ ਸਿੰਘ, ਭਾਈ ਪ੍ਰਭਦੀਪ ਸਿੰਘ ਅਤੇ ਭਾਈ ਗੁਰਦੇਵ ਸਿੰਘ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਰੀਬਨ ਕੱਟ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। 
ਜੇਤੂ ਟੀਮਾਂ : ਇਸ ਮੌਕੇ ਕਰਵਾਏ ਗਏ ਬਾਸਕਟਬਾਲ ਦੇ ਉਦਘਾਟਨੀ ਮੈਚਾਂ ਵਿਚ ਗ੍ਰੇਟਰਸ ਕਲੱਬ ਗੜ੍ਹਦੀਵਾਲਾ ਦੀ ਟੀਮ ਨੇ ਓਪਨ ਵਰਗ ਵਿਚ ਪਹਿਲਾ ਅਤੇ ਦਸੂਹਾ ਬਾਸਕਟਬਾਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾ. ਗੁਰਸੇਵਕ ਸਿੰਘ, ਪ੍ਰਧਾਨ ਸੁਖਪਾਲ ਸਿੰਘ ਢੱਟ, ਸਿਮਰਜੀਤ ਸਿੰਘ ਅਟਵਾਲ, ਸੈਕਟਰੀ ਹਰਮਿੰਦਰ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਯੁਵਰਾਜ ਸਿੰਘ, ਗੁਰਦੇਵ ਸਿੰਘ, ਮਨਿੰਦਰ ਸਿੰਘ, ਗੁਰਜਾਪ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਜਸਵੀਰ ਸਿੰਘ, ਕੋਚ ਕਰਨੈਲ ਸਿੰਘ, ਪ੍ਰਿੰਸੀਪਲ ਬਲਵੀਰ ਸਿੰਘ, ਪੁਸ਼ਪਿੰਦਰ ਕੁਮਾਰ, ਕੋਚ ਬ੍ਰਿਜ ਮੋਹਣ, ਮਨਿੰਦਰਜੀਤ ਸਿੰਘ, ਹਰਦੀਪ ਸਿੰਘ ਬਿੱਲਾ, ਪਲਵਿੰਦਰ ਸਿੰਘ, ਕਰਨਜੀਤ ਸਿੰਘ, ਹਰਦੀਪ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ ਆਦਿ ਸਮੇਤ ਸਮੂਹ ਕਲੱਬ ਮੈਂਬਰ ਤੇ ਖੇਡ ਪ੍ਰੇਮੀ ਹਾਜ਼ਰ ਸਨ।


Related News