ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

Monday, Feb 02, 2026 - 06:20 PM (IST)

ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਵੱਡੀ ਭਵਿੱਖਬਾਣੀ ਗਈ ਹੈ। ਤਾਜ਼ਾ ਜਾਣਕਾਰੀ ਅਪਡੇਟ ਮੁਤਾਬਕ ਮੌਸਮ ਵਿਭਾਗ ਵੱਲੋਂ 2 ਦਿਨਾਂ ਲਈ ਸੀਤ ਲਹਿਰ ਦਾ ਸੂਬੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਲਈ ਧੁੰਦ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਤੌਰ ’ਤੇ ਸਵੇਰੇ ਅਤੇ ਸ਼ਾਮ ਦੇ ਸਮੇਂ ਬਣੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਇਹ ਵੀ ਪੜ੍ਹੋ: ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ ਕੌਰ ਨੇ ਦੱਸੀ ਵਜ੍ਹਾ

ਪਿਛਲੇ 24 ਘੰਟਿਆਂ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਬਠਿੰਡਾ ਵਿੱਚ ਸਵੇਰ ਤੋਂ ਹੀ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ। ਉਥੇ ਹੀ ਜੇਕਰ ਸੂਬੇ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ 'ਚ 1.4 ਡਿਗਰੀ ਦੀ ਵਾਧਾ ਦਰਜ ਹੋਈ ਹੈ, ਜਿਸ ਨਾਲ ਤਾਪਮਾਨ ਹੁਣ ਸਧਾਰਣ ਦੇ ਨੇੜੇ ਪਹੁੰਚ ਗਿਆ ਹੈ। ਰਾਜ ਵਿੱਚ ਸਭ ਤੋਂ ਘੱਟ ਨਿਊਨਤਮ ਤਾਪਮਾਨ 5.9 ਡਿਗਰੀ ਸੈਲਸੀਅਸ ਅੰਮ੍ਰਿਤਸਰ ਵਿੱਚ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਮੁਤਾਬਕ 2 ਫਰਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ। ਆਉਣ ਵਾਲੇ ਤਿੰਨ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

PunjabKesari

ਇਹ ਵੀ ਪੜ੍ਹੋ:  ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ ਜਦੋਂ ਖੁੱਲ੍ਹੇਗਾ ਵਾਹਘਾ

ਇਨ੍ਹਾਂ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ, ਯੈਲੋ ਅਲਰਟ ਜਾਰੀ 
ਮੌਸਮ ਵਿਭਾਗ ਮੁਤਾਬਕ  2 ਅਤੇ 3 ਫਰਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਫਾਜ਼ਿਲਕਾ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈ ਸਕਦੀ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਉਥੇ ਹੀ 4 ਫ਼ਰਵਰੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੁੜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਪਰ ਮੌਸਮ ਖ਼ੁਸ਼ਕ ਰਹੇਗਾ। 5 ਅਤੇ 6 ਫਰਵਰੀ ਨੂੰ ਮੀਂਹ ਜਾਂ ਕੋਹਰੇ ਨੂੰ ਲੈ ਕੇ ਕੋਈ ਅਲਰਟ ਨਹੀਂ।
ਉੱਥੇ ਹੀ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਪੈ ਸਕਦੀ ਹੈ। 

ਪੱਛਮੀ ਗੜਬੜੀ ਦਾ ਅਸਰ
ਇਥੇ ਦੱਸਣਯੋਗ ਹੈ ਕਿ ਉੱਤਰ ਪਾਕਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੈਸਟਨ ਡਿਸਟਰਬਨ ਸਰਗਰਮ ਹੈ। ਇਹ ਜ਼ਮੀਨ ਤੋਂ ਲਗਭਗ 3 ਤੋਂ 6 ਕਿਲੋਮੀਟਰ ਦੀ ਉੱਚਾਈ ’ਤੇ ਹਵਾ ਦੇ ਚੱਕਰ ਦੇ ਰੂਪ 'ਚ ਬਣਿਆ ਹੋਇਆ ਹੈ। ਇਸ ਨਾਲ ਜੁੜਿਆ ਚੱਕਰਵਾਤੀ ਅਸਰ ਜੋ ਪਹਿਲਾਂ ਉੱਤਰ ਰਾਜਸਥਾਨ ਵਿੱਚ ਸੀ, ਹੁਣ ਦੱਖਣ ਹਰਿਆਣਾ ਅਤੇ ਆਸ-ਪਾਸ ਦੇ ਉੱਤਰ ਰਾਜਸਥਾਨ ਤੱਕ ਪਹੁੰਚ ਗਿਆ ਹੈ। ਇਸ ਦਾ ਅਸਰ ਕਰੀਬ 1.5 ਕਿਲੋਮੀਟਰ ਦੀ ਉੱਚਾਈ ਤੱਕ ਹੈ। ਮੌਸਮ ਵਿਭਾਗ ਮੁਤਾਬਕ 5 ਫ਼ਰਵਰੀ 2026 ਦੀ ਰਾਤ ਤੋਂ ਇਕ ਹੋਰ ਨਵਾਂ ਵੈਸਟਨ ਡਿਸਟਰਬਨ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ ਦੇ ਕੇਂਦਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News