ਪੰਜਾਬ ਯੂਨੀਵਰਸਿਟੀ 'ਚ 2 ਦਿਨਾਂ ਦੀ ਛੁੱਟੀ ਦਾ ਐਲਾਨ, ਦਫ਼ਤਰਾਂ 'ਤੇ ਵੀ ਲਾਗੂ ਹੋਵੇਗਾ ਹੁਕਮ
Saturday, Nov 08, 2025 - 05:28 PM (IST)
ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ ਦੀ ਸੈਨਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਨੋਟੀਫਿਕੇਸ਼ਨ ਨੂੰ ਭਾਵੇਂ ਕੇਂਦਰ ਸਰਕਾਰ ਵਲੋਂ ਰੱਦ ਕਰ ਦਿੱਤਾ ਹੈ ਪਰ ਪੰਜਾਬ ਦੀਆਂ ਕਈ ਜੱਥੇਬੰਦੀਆਂ, ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਵਲੋਂ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਵਿਖੇ ਵੱਡੇ ਅਤੇ ਮੁੱਖ ਤੌਰ 'ਤੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਯੂਨੀਵਰਸਿਟੀ ਵੱਲੋਂ 10 ਅਤੇ 11 ਨਵੰਬਰ 2025 ਮਤਲਬ ਕਿ 2 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਕਣਕ ਲੈ ਰਹੇ 2.50 ਲੱਖ ਲੋਕਾਂ ਲਈ ਚਿੰਤਾ ਭਰੀ ਖ਼ਬਰ, ਡਿਪੂ ਹੋਲਡਰ ਵੀ...
ਯੂਨੀਵਰਸਿਟੀ ਦੇ ਡੀਨ ਦਫ਼ਤਰ ਦੀ ਹਦਾਇਤ ਅਨੁਸਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਥਿਤ ਸਾਰੇ ਅਧਿਆਪਨ ਵਿਭਾਗਾਂ/ਕੇਂਦਰਾਂ/ਸੰਸਥਾਵਾਂ ਦੇ ਚੇਅਰਪਰਸਨਾਂ/ਡਾਇਰੈਕਟਰਾਂ/ਕੋ-ਆਰਡੀਨੇਟਰਾਂ ਨੂੰ ਇੱਕ ਸੂਚਨਾ ਜਾਰੀ ਕਰਕੇ ਦੱਸਿਆ ਗਿਆ ਕਿ 31 ਅਕਤੂਬਰ, 2025 ਨੂੰ ਜਾਰੀ ਕੀਤਾ ਗਿਆ ਸਰਕੂਲਰ ਨੰਬਰ 11227/DUI/DS ਵਾਪਸ ਲੈ ਕੇ 22 ਦਸੰਬਰ 2025 ਅਤੇ 27 ਜਨਵਰੀ 2026 ਨੂੰ ਪਹਿਲਾਂ ਐਲਾਨੀਆਂ ਗਈਆਂ ਛੁੱਟੀਆਂ ਦੀ ਬਜਾਏ ਹੁਣ 10 ਅਤੇ 11 ਨਵੰਬਰ 2025 ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ, ਵਿਦਿਆਰਥੀਆਂ ਨੂੰ ਰੁਜ਼ਗਾਰ ਦੇਣ ਲਈ...
ਇਹ ਸਰਕੂਲਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਥਿਤ ਸਾਰੇ ਪ੍ਰਸ਼ਾਸਕੀ ਦਫ਼ਤਰਾਂ 'ਤੇ ਵੀ ਲਾਗੂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
