ਪੰਜਾਬ ''ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ''ਚ Orange Alert ਜਾਰੀ

Wednesday, Jun 10, 2026 - 07:22 PM (IST)

ਪੰਜਾਬ ''ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ''ਚ Orange Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਵਾਸੀਆਂ ਨੂੰ ਜਲਦੀ ਹੀ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਜਾ ਰਹੀ ਹੈ। ਭਲਕੇ ਤੋਂ ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲੇਗਾ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 14 ਜੂਨ ਤੱਤ ਮੌਸਮ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿਚ 11 ਅਤੇ 12 ਜੂਨ ਲਈ ‘ਓਰੇਂਜ ਅਲਰਟ’ ਜਾਰੀ ਕੀਤਾ ਹੈ, ਜਦਕਿ 13 ਜੂਨ ਨੂੰ 'ਯੈਲੋ ਅਲਰਟ' ਰਹੇਗਾ। ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਪਰ ਦੱਖਣ-ਪੱਛਮੀ ਜ਼ਿਲ੍ਹੇ ਜਿਵੇਂ ਕਿ ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਲੂ (Heat Wave) ਚੱਲਣ ਦੇ ਨਾਲ-ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

11 ਅਤੇ 12 ਜੂਨ ਨੂੰ ਪੰਜਾਬ ਵਿੱਚ ਮੌਸਮ ਕਾਫ਼ੀ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਗਰਜ-ਚਮਕ, ਬਿਜਲੀ ਲਿਸ਼ਕਣ, 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ।  13 ਜੂਨ ਨੂੰ ਮੌਸਮ ਵਿੱਚ ਕੁਝ ਸੁਧਾਰ ਵੇਖਣ ਨੂੰ ਮਿਲੇਗਾ। ਫਿਲਹਾਲ ਵਿਭਾਗ ਨੇ ਉੱਤਰੀ ਅਤੇ ਮੱਧ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਕੋਈ ਚਿਤਾਵਨੀ ਨਹੀਂ ਦਿੱਤੀ ਹੈ। ਹਾਲਾਂਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਦੱਖਣੀ-ਪੱਛਮੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਰਹੇਗਾ। 14 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਸਥਿਤੀ ਆਮ ਵਾਂਗ ਹੋਣ ਦੀ ਉਮੀਦ ਹੈ। ਸਿਰਫ਼ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ ਅਤੇ ਬਠਿੰਡਾ, ਮਾਨਸਾ ਵਰਗੇ ਕੁਝ ਚੋਣਵੇਂ ਪੱਛਮੀ ਜ਼ਿਲ੍ਹਿਆਂ 'ਚ ਬਾਰਿਸ਼, ਗਰਜ-ਚਮਕ ਦੀ ਸੰਭਾਵਨਾ ਦੇ ਮੱਦੇਨਜ਼ਰ ਨਿਗਰਾਨੀ ਰੱਖਣ ਦੀ ਸਲਾਹ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ

ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਵਿਚ ਭਿਆਨਕ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਲੂ ਦੇ ਥਪੇੜਿਆਂ ਵਿਚਾਲੇ ਮੰਗਲਵਾਰ ਨੂੰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਗਰਮੀ ਕਾਰਨ ਦੁਪਹਿਰ ਸਮੇਂ ਸੜਕਾਂ ’ਤੇ ਆਵਾਜਾਈ ਘੱਟ ਰਹੀ ਅਤੇ ਲੋਕ ਘਰਾਂ ਵਿਚ ਰਹਿਣ ਨੂੰ ਮਜਬੂਰ ਵਿਖਾਈ ਦਿੱਤੇ। ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਘੱਟ ਰੌਣਕ ਦੇਖਣ ਨੂੰ ਮਿਲੀ।

ਮੌਸਮ ਵਿਗਿਆਨ ਵਿਭਾਗ ਅਨੁਸਾਰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 46.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਲੁਧਿਆਣਾ ਵਿਚ 43.6 ਡਿਗਰੀ ਅਤੇ ਅੰਮ੍ਰਿਤਸਰ ਵਿਚ 43.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ ਤੱਕ...

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਪਏ ਮੀਂਹ ਤੋਂ ਬਾਅਦ ਵਾਤਾਵਰਣ ਵਿਚ ਨਮੀ ਅਤੇ ਤੇਜ਼ ਧੁੱਪ ਕਾਰਨ ਹੁੰਮਸ ਅਤੇ ਗਰਮੀ ਦੋਵੇਂ ਵਧੀਆਂ ਹਨ। ਕਈ ਇਲਾਕਿਆਂ ਵਿਚ ਰਾਤ ਦੇ ਤਾਪਮਾਨ ਵਿਚ ਵੀ ਉਮੀਦ ਮੁਤਾਬਕ ਗਿਰਾਵਟ ਨਹੀਂ ਹੋ ਰਹੀ, ਜਿਸ ਨਾਲ ਲੋਕਾਂ ਨੂੰ ਦਿਨ ਦੇ ਨਾਲ-ਨਾਲ ਰਾਤ ਨੂੰ ਵੀ ਗਰਮੀ ਤੋਂ ਰਾਹਤ ਨਹੀਂ ਮਿਲ ਪਾ ਰਹੀ ਪਰ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਇਕ ਨਵੀਂ ਪੱਛਮੀ ਗੜਬੜ (ਵੈਸਟਰਨ ਡਿਸਟਰਬੈਂਸ) ਸਰਗਰਮ ਹੋ ਸਕਦੀ ਹੈ। ਇਸ ਦੇ ਪ੍ਰਭਾਵ ਨਾਲ ਕੁਝ ਥਾਵਾਂ ’ਤੇ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਮੀਂਹ ਦੀਆਂ ਸਰਗਰਮੀਆਂ ਵੇਖਣ ਨੂੰ ਮਿਲ ਸਕਦੀਆਂ ਹਨ। 

ਲੂ ਦੌਰਾਨ ਵਰਤੋ ਸਾਵਧਾਨੀ, ਸਿਹਤ ਦਾ ਰੱਖੋ ਵਿਸ਼ੇਸ਼ ਧਿਆਨ
ਭਿਆਨਕ ਗਰਮੀ ਅਤੇ ਲੂ ਦੇ ਮੌਸਮ ਵਿਚ ਸਿਹਤ ਦੀ ਸੁਰੱਖਿਆ ਲਈ ਵਿਸ਼ੇਸ਼ ਸਾਵਧਾਨੀ ਵਰਤਣੀ ਲਾਜ਼ਮੀ ਹੈ। ਮਾਹਿਰਾਂ ਅਨੁਸਾਰ ਸਰੀਰ ਵਿਚ ਪਾਣੀ ਦੀ ਕਮੀ ਨਾ ਹੋਣ ਦਿਓ ਅਤੇ ਦਿਨ ਭਰ ਪੂਰੀ ਮਾਤਰਾ ਵਿਚ ਪਾਣੀ, ਨਿੰਬੂ ਪਾਣੀ, ਲੱਸੀ ਜਾਂ ਹੋਰ ਤਰਲ ਪਦਾਰਥਾਂ ਦਾ ਸੇਵਨ ਕਰਦੇ ਰਹੋ। ਦੁਪਹਿਰ ਦੇ ਸਮੇਂ ਖ਼ਾਸ ਕਰ ਕੇ ਸਵੇਰੇ 11 ਤੋਂ ਸ਼ਾਮ 4 ਵਜੇ ਦੇ ਵਿਚਾਲੇ ਬਿਨਾਂ ਵਜ੍ਹਾ ਬਾਹਰ ਨਿਕਲਣ ਤੋਂ ਬਚੋ। ਜੇਕਰ ਕਿਸੇ ਜ਼ਰੂਰੀ ਕੰਮ ਕਾਰਨ ਧੁੱਪ ਵਿਚ ਜਾਣਾ ਪਵੇ ਤਾਂ ਛਤਰੀ, ਟੋਪੀ ਜਾਂ ਸਿਰ ਨੂੰ ਕੱਪੜੇ ਨਾਲ ਢਕ ਕੇ ਹੀ ਬਾਹਰ ਨਿਕਲੋ। ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੋ ਅਤੇ ਬੱਚਿਆਂ, ਬਜ਼ੁਰਗਾਂ ਤੇ ਬੀਮਾਰ ਵਿਅਕਤੀਆਂ ਦਾ ਵਿਸ਼ੇਸ਼ ਧਿਆਨ ਰੱਖੋ। 

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ


author

shivani attri

Content Editor

Related News