ਵਿਧਾਨ ਸਭਾ ਇਜਲਾਸ ਦੌਰਾਨ ਖੇਤੀਬਾੜੀ ਨੂੰ ਸਮਰਪਿਤ ਹੋਣ ਘੱਟੋ-ਘੱਟ 2 ਦਿਨ : ਚੀਮਾ

Sunday, Aug 22, 2021 - 11:46 PM (IST)

ਚੰਡੀਗੜ੍ਹ (ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੇ ਆਗਾਮੀ ਇਜਲਾਸ ਦੌਰਾਨ ਘੱਟੋ-ਘੱਟ 2 ਦਿਨ ਖੇਤੀਬਾੜੀ ਨੂੰ ਸਮਰਪਿਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਗੰਨੇ ਸਮੇਤ ਸਾਰੀਆਂ ਬਦਲਵੀਂਆਂ ਫ਼ਸਲਾਂ ਦੇ ਮੁਨਾਫੇਦਾਰ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਇਕ ਦੂਰਦਰਸ਼ੀ ‘ਰੋਡ ਮੈਪ’ (ਨੀਤੀ) ਤਿਆਰ ਕੀਤੀ ਜਾ ਸਕੇ। ਇਸ ਦੇ ਨਾਲ ਹੀ ‘ਆਪ’ ਆਗੂ ਨੇ ਗੰਨੇ ਦੇ ਸੂਬਾ ਪੱਧਰੀ ਮੁੱਲ (ਐੱਸ.ਏ.ਪੀ.) ਵਿਚ ਕੀਤੇ ਮਾਮੂਲੀ ਵਾਧੇ ਅਤੇ ਖੰਡ ਮਿੱਲਾਂ ਵੱਲ ਬਕਾਇਆ ਖੜ੍ਹੀ 160 ਕਰੋੜ ਰੁਪਏ ਦੀ ਰਾਸ਼ੀ ਲੈ ਕੇ ਸੱਤਾਧਾਰੀ ਕਾਂਗਰਸ ਦੀ ਤਿੱਖੀ ਆਲੋਚਨਾ ਕੀਤੀ।

ਇਹ ਵੀ ਪੜ੍ਹੋ- ਭਾਜਪਾ ਆਗੂ RP ਸਿੰਘ ਦੀ ਕੈਪਟਨ ਨੂੰ ਸਲਾਹ, ਕਿਹਾ- ਸਿੱਧੂ ਦੇ ਸਲਾਹਕਾਰ 'ਤੇ ਹੋਵੇ ਪਰਚਾ ਦਰਜ

ਚੀਮਾ ਮੁਤਾਬਕ ਕਿਸਾਨੀ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਕੋਈ ਫ਼ਰਕ ਨਹੀਂ, ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ, ਜਿਸ ਕਾਰਨ ਕਿਸਾਨ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਮੋਰਚੇ ਲਾਉਣ ਲਈ ਮਜਬੂਰ ਹੋਏ ਹਨ। ਚੀਮਾ ਨੇ ਕਿਹਾ ਕਿ ਬਤੌਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਲੰਬੇ ਸਮੇਂ ਤੋਂ ਖੇਤੀਬਾੜੀ ਬਾਰੇ ਵਿਸ਼ੇਸ਼ ਇਜਲਾਸ ਦੀ ਮੰਗ ਕਰਦੀ ਆ ਰਹੀ ਹੈ, ਪ੍ਰੰਤੂ ਸੱਤਾਧਾਰੀ ਕਾਂਗਰਸ ਇਸ ਮੁੱਦੇ ’ਤੇ ਸਕਾਰਾਤਮਕ ਵਿਚਾਰ-ਚਰਚਾ ਤੋਂ ਭੱਜ ਜਾਂਦੀ ਹੈ, ਜਦਕਿ ਖੇਤੀਬਾੜੀ ਪ੍ਰਧਾਨ ਦੇ ਮੱਦੇਨਜ਼ਰ ਪੰਜਾਬ ਲਈ ਇਕ ਦੂਰਦਰਸ਼ੀ ਖੇਤੀਬਾੜੀ ਨੀਤੀ ਸਮੇਂ ਦੀ ਅਹਿਮ ਲੋੜ ਹੈ।

ਇਹ ਵੀ ਪੜ੍ਹੋ- ਮਾਲਵਿੰਦਰ ਸਿੰਘ ਮੱਲ੍ਹੀ ਨੇ 84 ਦੇ ਕਤਲੇਆਮ ਦੇ ਜ਼ਖਮ ਕੀਤੇ ਹਰੇ, ਕਾਂਗਰਸ ਦੀ ਦਿਖਾਈ ਕੋਝੀ ਮਾਨਸਿਕਤਾ : ਚੁੱਘ

ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸੂਬੇ ਵਿਚ ਹੁਣ ਤੱਕ ਰਾਜ ਕਰਦੀਆਂ ਆ ਰਹੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਖੇਤੀਬਾੜੀ ਖੇਤਰ ਬਾਰੇ ਕਦੇ ਵੀ ਗੰਭੀਰਤਾ ਨਾਲ ਨਹੀਂ ਸੋਚਿਆ, ਜਿਸ ਕਾਰਨ ਅੱਜ ਸੂਬੇ ਦਾ ਸਮੁੱਚਾ ਖੇਤੀ ਖੇਤਰ ਸਿੱਧਾ ਕੇਂਦਰ ਸਰਕਾਰ ਦੇ ਘਾਤਕ ਪੰਜੇ ਥੱਲੇ ਆ ਗਿਆ। ਨਤੀਜੇ ਵਜੋਂ ਕਿਸਾਨਾਂ-ਮਜ਼ਦੂਰਾਂ ਸਮੇਤ ਖੇਤੀਬਾੜੀ ’ਤੇ ਨਿਰਭਰ ਸਾਰੇ ਵਰਗਾਂ ਨੂੰ ਇਕ ਪਾਸੇ ਦਿੱਲੀ ਜਾ ਕੇ ਮੋਦੀ ਖ਼ਿਲਾਫ਼ ਪੱਕਾ ਮੋਰਚਾ ਲਗਾਉਣਾ ਪੈ ਰਿਹਾ ਹੈ, ਦੂਜੇ ਪਾਸੇ ਕਾਂਗਰਸ ਦੀ ਕੈਪਟਨ ਸਰਕਾਰ ਵਿਰੁੱਧ ਜਲੰਧਰ ਹਾਈਵੇ ਜਾਮ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ’ਚ 20 ਬਿਸਤਰਿਆਂ ਦਾ ਬਣੇਗਾ ‘ਜੱਚਾ-ਬੱਚਾ’ ਹਸਤਪਾਲ : ਸਿਹਤ ਮੰਤਰੀ

ਇੰਨਾ ਹੀ ਨਹੀਂ ਕਿਸਾਨਾਂ ਵਲੋਂ ਸੂਬੇ ਦੀਆਂ ਸਹਿਕਾਰੀ ਅਤੇ ਨਿੱਜੀ ਮਿੱਲਾਂ ਵੱਲ ਖੜ੍ਹੇ ਅਰਬਾਂ ਰੁਪਏ ਦੇ ਪੁਰਾਣੇ ਬਕਾਏ ਲਈ ਸਮੇਂ-ਸਮੇਂ ’ਤੇ ਧਰਨੇ ਲਗਾਏ ਅਤੇ ਮੰਗ ਪੱਤਰ ਕਾਂਗਰਸੀਆਂ ਨੂੰ ਸੌਂਪੇ ਗਏ, ਪ੍ਰੰਤੂ ਨਿੱਜੀ ਖੰਡ ਮਿੱਲ ਮਾਫ਼ੀਆ ਦੇ ਦਬਾਅ ਥੱਲੇ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਇਕ ਨਹੀਂ ਸੁਣੀ। ਉਲਟਾ ਖੰਡ ਮਿੱਲ ਮਾਫ਼ੀਆ ਦੇ ਪ੍ਰਮੁੱਖ ਅਤੇ ਰਾਣਾ ਸ਼ੂਗਰਜ਼ ਦੇ ਮਾਲਕ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਗੰਨਾ ਵਿਕਾਸ ਬੋਰਡ ਵਿਚ ਸ਼ਾਮਲ ਕਰਕੇ ਮੁੱਲ ਤੈਅ ਕਰਨ ਵਾਲੀਆਂ ਮੀਟਿੰਗਾਂ ਵਿਚ ਬਿਠਾ ਲਿਆ।


Bharat Thapa

Content Editor

Related News