ਸੜਕ ਹਾਦਸਿਆਂ ''ਚ 2 ਦੀ ਮੌਤ, 2 ਜ਼ਖਮੀ

Friday, Nov 24, 2017 - 07:07 AM (IST)

ਸੜਕ ਹਾਦਸਿਆਂ ''ਚ 2 ਦੀ ਮੌਤ, 2 ਜ਼ਖਮੀ

ਤਰਨਤਾਰਨ,   (ਰਾਜੂ)-  ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੇ ਦੋਸ਼ ਹੇਠ ਕਾਰ ਚਾਲਕ ਕੁਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੰਜ ਗਰਾਈ ਕਲਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਮੁੱਦਈ ਸੁਖਮਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਮੱਲ੍ਹੀਆਂ ਨੇ ਦੱਸਿਆ ਕਿ ਮੈਂ ਅਤੇ ਮੇਰਾ ਭਰਾ ਗੁਰਬਿੰਦਰ ਸਿੰਘ ਆਪੋ-ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਬਾਗੜੀਆਂ ਤੋਂ ਮੇਨ ਹਾਈਵੇ ਬਾਈਪਾਸ ਰਾਹੀਂ ਬਾਠ ਰੋਡ ਤਰਨਤਾਰਨ ਨੂੰ ਆ ਰਹੇ ਸੀ। ਗੁਰਬਿੰਦਰ ਸਿੰਘ ਮੋਟਰਸਾਈਕਲ 'ਤੇ ਮੇਰੇ ਅੱਗੇ ਜਾ ਰਿਹਾ ਸੀ। ਜਦੋਂ ਅਸੀਂ ਬਾਗੜੀਆਂ ਮੋੜ ਤੋਂ ਕਰੀਬ 100 ਮੀਟਰ ਬਾਠ ਰੋਡ ਵਾਲੀ ਸਾਈਡ 'ਤੇ ਪੁੱਜੇ ਤਾਂ ਪਿੱਛੇ ਤੋਂ ਇਕ ਕਾਰ ਬਿਨਾਂ ਹਾਰਨ ਦਿੱਤੇ ਤੇਜ਼ ਰਫਤਾਰ ਨਾਲ ਲਿਆ ਕੇ ਗੁਰਪਿੰਦਰ ਸਿੰਘ ਦੇ ਮੋਟਰਸਾਈਕਲ 'ਚ ਮਾਰੀ, ਜਿਸ ਨਾਲ ਗੁਰਬਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
 


Related News