ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਤੋਂ 2 ਲਾਸ਼ਾਂ ਬਰਾਮਦ

Tuesday, Jul 23, 2024 - 10:18 AM (IST)

ਬਠਿੰਡਾ (ਸੁਖਵਿੰਦਰ) : ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੋਂ 2 ਲਾਸ਼ਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ਦੀ ਸ਼ਨਾਖਤ ਨਾ ਹੋਣ ਕਾਰਨ ਸਿਵਲ ਹਸਪਤਾਲ ’ਚ ਸੁਰੱਖਿਅਤ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ।

ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਗਿੱਲ, ਗੌਰਵ ਕੁਮਾਰ ਅਤੇ ਜੀ. ਆਰ. ਪੀ. ਮੌਕੇ ’ਤੇ ਪਹੁੰਚੀ। ਮ੍ਰਿਤਕ ਪਾਸ ਅਹਿਜੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਪੁਲਸ ਵੱਲੋਂ ਲਾਸ਼ ਨੂੰ 100 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਹੈ। ਇਸੇ ਤਰ੍ਹਾਂ ਬੱਸ ਸਟੈਂਡ ਤੋਂ ਵੀ ਰਿਕਸ਼ਾ ਕੋਲੋਂ ਇਕ ਅਣਪਛਾਤੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਕੋਲ ਅਜਿਹੀ ਕੋਈ ਵਸਤੂ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਫਿਲਾਹਾਲ ਉਕਤ ਲਾਸ਼ ਨੂੰ ਵੀ ਸੁਰੱਖਿਅਤ ਰੱਖਿਆ ਗਿਆ ਹੈ।


Babita

Content Editor

Related News