ਤਰਨਤਾਰਨ ''ਚ ਵੱਡੇ ਹਾਦਸੇ ਨੇ ਵਿਛਾਏ ਸੱਥਰ, ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ’ਚ 2 ਦੀ ਮੌਤ
Sunday, Jan 04, 2026 - 12:17 PM (IST)
ਤਰਨਤਾਰਨ (ਰਮਨ)- ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ਵਿਚ ਇਕ ਔਰਤ ਅਤੇ ਨਾਬਾਲਗ ਲੜਕੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੂਨਮ ਰਾਣੀ (45) ਪਤਨੀ ਰਵੀ ਸ਼ਰਮਾ ਨਿਵਾਸੀ ਪਿੰਡ ਨਾਗੋਕੇ ਜ਼ਿਲਾ ਤਰਨ ਤਾਰਨ, ਬੀਤੇ ਕੱਲ ਆਪਣੇ ਪਤੀ ਰਵੀ ਸਮੇਤ ਐਕਟਿਵਾ ’ਤੇ ਸਵਾਰ ਹੋ ਨਾਗੋਕੇ ਤੋਂ ਅੰਮ੍ਰਿਤਸਰ ਜਾ ਰਹੀ ਸੀ ਕਿ ਪਿੰਡ ਏਕਲ ਗੱਡਾ ਨਜ਼ਦੀਕ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ, ਟਾਰਗੈੱਟ ਪੂਰਾ ਕਰਨ ਦੇ ਹੁਕਮ
ਇਸ ਦੌਰਾਨ ਦੋਵਾਂ ਵਾਹਨਾਂ ਉਪਰ ਸਵਾਰ ਚਾਲਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜਦੋਂ ਨਜ਼ਦੀਕੀ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਪੂਨਮ ਰਾਣੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਹਸਪਤਾਲ ਵਿਚ ਜ਼ੇਰੇ ਇਲਾਜ ਮੋਟਰਸਾਈਕਲ ਸਵਾਰ ਸੁਖਪ੍ਰੀਤ ਸਿੰਘ (17) ਪੁੱਤਰ ਗੁਰਮੇਜ ਸਿੰਘ ਵਾਸੀ ਮੁੰਡਾ ਪਿੰਡ ਦੀ ਸ਼ਨੀਵਾਰ ਇਲਾਜ ਦੌਰਾਨ ਮੌਤ ਹੋ ਗਈ। ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੀ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
