ਚਿੱਟੇ ਤੇ ਸ਼ਰਾਬ ਨੇ ਲਈ 2 ਦੀ ਜਾਨ

10/16/2019 9:14:28 PM

ਬਠਿੰਡਾ, (ਵਰਮਾ)- ਸਰਕਾਰ ਵਲੋਂ ਲੱਖ ਕੌਸ਼ਿਸ਼ਾਂ ਦੇ ਬਾਅਦ ਵੀ ਨਸ਼ਿਆਂ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਨੌਜਵਾਨ ਅਜੇ ਵੀ ਇਸਦੀ ਭੇਂਟ ਚੜ੍ਹਦੇ ਜਾ ਰਹੇ ਹਨ। ਅਜਿਹਾ ਹੀ ਮਾਮਲਾ ਸਥਾਨਕ ਸ਼ਹਿਰ 'ਚ ਦੇਖਣ ਨੂੰ ਮਿਲਿਆ ਹੈ, ਜਿਥੇ ਚਿੱਟੇ ਤੇ ਸ਼ਰਾਬ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਬਲਰਾਜ ਨਗਰ ਸਥਿਤ 30 ਸਾਲਾ ਨੌਜਵਾਨ ਪਵਨ ਕੁਮਾਰ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਪਿਛਲੇ 6 ਮਹੀਨੇ ਤੋਂ ਚਿੱਟੇ ਦਾ ਸੇਵਨ ਕਰ ਰਿਹਾ ਸੀ ਜੋ ਡਰਾਇਵਰ ਦੀ ਨੌਕਰੀ ਕਰਦਾ ਸੀ।
ਇਸੇ ਤਰ੍ਹਾਂ ਹੀ ਰਣਜੀਤ ਸਿੰਘ (43) ਜੋ ਕਿ ਮਿਲਕ ਪਲਾਂਟ ਬਠਿੰਡਾ ਦਾ ਕਰਮਚਾਰੀ ਸੀ ਪਰ ਪਿਛਲੇ ਦੋ ਹਫ਼ਤਿਆਂ ਤੋਂ ਉਹ ਪਲਾਂਟ 'ਚ ਨਹੀਂ ਜਾ ਰਿਹਾ ਸੀ। ਪ੍ਰੇਸ਼ਾਨੀ ਦੇ ਆਲਮ 'ਚ ਉਸਨੇ ਕਾਫੀ ਮਾਤਰਾ 'ਚ ਸ਼ਰਾਬ ਪੀ ਲਈ, ਜਿਸ ਕਾਰਨ ਉਸਦੀ ਹਾਲਤ ਖਰਾਬ ਹੋ ਗਈ। ਪਰਿਵਾਰ ਵੱਲੋਂ ਉਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਉਸਦੀ ਮੌਤ ਹੋ ਗਈ। ਪੁਲਸ ਚੌਕੀ ਵਰਧਮਾਨ ਦੇ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਮੁਤਾਬਕ ਉਕਤ ਨੇ ਜ਼ਿਆਦਾ ਮਾਤਰਾ 'ਚ ਸ਼ਰਾਬ ਪੀਤੀ ਸੀ, ਜੋ ਉਸਦੀ ਮੌਤ ਦਾ ਕਾਰਨ ਬਣੀ। ਉਨ੍ਹਾਂ ਕਿਹਾ ਕਿ ਧਾਰਾ 174 ਤਹਿਤ ਕਾਰਵਾਈ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Bharat Thapa

This news is Content Editor Bharat Thapa