ਸੜਕ ਹਾਦਸਿਆਂ ''ਚ 2 ਦੀ ਮੌਤ

Tuesday, Feb 20, 2018 - 05:03 AM (IST)

ਨਕੋਦਰ, (ਰਜਨੀਸ਼)— ਅੱਜ ਸਵੇਰੇ ਨਕੋਦਰ-ਜਲੰਧਰ ਸੜਕ 'ਤੇ ਪਿੰਡ ਗੋਹੀਰਾਂ ਨੇੜੇ ਇਕ ਅਣਪਛਾਤੇ ਵਾਹਨ ਨੇ  ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਵਾਲ-ਵਾਲ ਬਚ ਗਿਆ। ਮੁਹੱਲਾ ਅਬਾਦਪੁਰਾ ਜਲੰਧਰ ਵਾਸੀ ਧਰਮਪਾਲ ਨੇ ਦੱਸਿਆ ਕਿ ਉਹ ਆਪਣੀ ਰਿਸ਼ਤੇਦਾਰ ਬਿੰਦੂ ਪਤਨੀ ਸੋਢੀ ਵਾਸੀ ਬੂਟਾ ਪਿੰਡ ਜਲੰਧਰ ਨਾਲ ਮੋਟਰਸਾਈਕਲ 'ਤੇ ਨਕੋਦਰ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਆ ਰਹੇ ਸਨ। ਜਦੋਂ ਉਹ ਪਿੰਡ ਗੋਹੀਰਾਂ ਨੇੜੇ ਪੁੱਜੇ ਤਾਂ ਪਿੱਛੇ ਤੋਂ ਕਿਸੇ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਦੋਵੇਂ ਸੜਕ 'ਤੇ ਡਿੱਗ ਪਏ ਅਤੇ ਵਾਹਨ ਬਿੰਦੂ ਦੇ ਉਪਰੋਂ ਗੁਜ਼ਰ ਗਿਆ। ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਂਚ ਅਧਿਕਾਰੀ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਧਰਮਪਾਲ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ  ਕੇਸ ਦਰਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਜਲੰਧਰ ਤੋਂ ਮਾਹੀ ਅਨੁਸਾਰ : ਖਾਣਾ ਖਾਣ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨ ਸੰਨੀ ਮਹੇ ਪੁੱਤਰ ਪ੍ਰਗਟ ਮਹੇ ਨੂੰ ਅਣ-ਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਬਿਨਾਂ ਕਾਰਵਾਈ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ।


Related News