ਲੁਧਿਆਣਾ ਜ਼ਿਲ੍ਹੇ ''ਚ ਡੇਂਗੂ ਦੇ 2 ਮਰੀਜ਼ਾਂ ਦੀ ਮੌਤ, ਲੋਕਾਂ ''ਤੇ ਮੰਡਰਾ ਰਿਹਾ ਵੱਡਾ ਖ਼ਤਰਾ

Thursday, Nov 09, 2023 - 04:19 PM (IST)

ਲੁਧਿਆਣਾ ਜ਼ਿਲ੍ਹੇ ''ਚ ਡੇਂਗੂ ਦੇ 2 ਮਰੀਜ਼ਾਂ ਦੀ ਮੌਤ, ਲੋਕਾਂ ''ਤੇ ਮੰਡਰਾ ਰਿਹਾ ਵੱਡਾ ਖ਼ਤਰਾ

ਲੁਧਿਆਣਾ (ਸਹਿਗਲ) : ਮਹਾਨਗਰ 'ਚ ਚੱਲ ਰਹੇ ਡੇਂਗੂ ਦੇ ਪ੍ਰਕੋਪ ਕਾਰਨ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਨੇ ਮ੍ਰਿਤਕ ਮਰੀਜ਼ਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿਚੋਂ ਇਕ ਮਰੀਜ਼ ਨਿਊ ਕਿਚਲੂ ਨਗਰ, ਪ੍ਰਤਾਪ ਸਿੰਘ ਵਾਲਾ ਦਾ ਵਸਨੀਕ ਸੀ, ਜਦੋਂ ਕਿ ਦੂਜਾ ਮ੍ਰਿਤਕ ਨਿਊ ਸ਼ਿਵਪੁਰੀ ਖੇਤਰ ਦਾ ਵਸਨੀਕ ਸੀ। ਡੇਂਗੂ ਕਾਰਨ ਜ਼ਿਲ੍ਹੇ ਦੇ ਲੋਕਾਂ 'ਤੇ ਵੱਡਾ ਖ਼ਤਰਾ ਮੰਡਰਾ ਰਿਹਾ ਹੈ। ਕੁੱਝ ਹਸਪਤਾਲਾਂ ਤੋਂ ਪ੍ਰਾਪਤ ਰਿਪੋਰਟਾਂ ਦੇ ਆਧਾਰ ’ਤੇ ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਡੇਂਗੂ ਦੇ ਕੇਸਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਡੇਂਗੂ ਬੁਖ਼ਾਰ ਦੇ 26 ਕੇਸ ਪਾਜ਼ੇਟਿਵ ਆਏ ਹਨ, ਜਿਸ 'ਚ 22 ਮਰੀਜ਼ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ ਅਤੇ 4 ਮਰੀਜ਼ ਪੇਂਡੂ ਖੇਤਰ ਦੇ ਵਸਨੀਕ ਹਨ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦੀ ਗੋਦੀ 'ਚੋਂ ਚੋਰੀ ਹੋਇਆ ਬੱਚਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 920 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ 'ਚ 120 ਐਕਟਿਵ ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਵਿਚੋਂ 90 ਮਾਮਲੇ ਸ਼ਹਿਰੀ ਖੇਤਰ ਦੇ ਹਨ ਤੇ 30 ਮਾਮਲੇ ਪੇਂਡੂ ਖੇਤਰਾਂ ਦੇ ਹਨ। ਉਨ੍ਹਾਂ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਮਰੀਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਐੱਮ. ਸੀ. ਹਸਪਤਾਲ ਵਿਚ 80 ਮਰੀਜ਼, ਦੀਪ ਹਸਪਤਾਲ ’ਚ 21, ਜੀ. ਟੀ. ਬੀ. ਹਸਪਤਾਲ ’ਚ 3, ਗਲੋਬਲ ਹਸਪਤਾਲ ’ਚ 2, ਐੱਸ. ਪੀ. ਐੱਸ. ਹਸਪਤਾਲ ’ਚ 4, ਸੀ. ਐੱਮ. ਸੀ. ਹਸਪਤਾਲ ’ਚ 9 ਮਰੀਜ਼ ਅਤੇ ਸਿਵਲ ਹਸਪਤਾਲ ਵਿਚ 1 ਮਰੀਜ਼ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਚੱਲਣ ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਸਫ਼ਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਮਿਲੀ ਰਾਹਤ

ਡੇਂਗੂ ਨਾਲ ਹੋਈਆਂ ਮੌਤਾਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਜ਼ਿਲੇ ਵਿਚ ਡੇਂਗੂ ਨਾਲ 2 ਸ਼ੱਕੀ ਮਰੀਜ਼ਾਂ ਦੀਆਂ ਮੌਤਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਨਾਲ ਹੋਣ ਵਾਲੀਆਂ ਸ਼ੱਕੀ ਮੌਤਾਂ ਦੀ ਗਿਣਤੀ 17 ਹੋ ਗਈ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News