ਕੋਰੋਨਾ ਦਾ ਕਹਿਰ, ਨਾਂਦੇੜ ਸਾਹਿਬ ਤੋਂ ਪਿੰਡ ਸੰਧਵਾ ਪਰਤੇ 2 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ

04/29/2020 8:21:18 AM

ਕੋਟਕਪੂਰਾ (ਨਰਿੰਦਰ ਬੈੜ) : ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਵੀ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਥੰਮਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੀ ਦਿਨ ਸ਼੍ਰੀ ਨਾਂਦੇੜ ਸਾਹਿਬ ਤੋਂ ਆਏ ਕੋਟਕਪੂਰਾ-ਫਰੀਦਕੋਟ 'ਚ ਪੈਂਦੇ ਪਿੰਡ ਸੰਧਵਾਂ ਨਾਲ ਸਬੰਧਿਤ ਸ਼ਰਧਾਲੂਆਂ ਦੇ ਪਹਿਲੇ ਜੱਥੇ ਦੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ।

ਜਾਣਕਾਰੀ ਮੁਤਾਬਕ ਦੋਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਆਈਸੋਲੇਟ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਜੱਥੇ ਦੇ ਬਾਕੀ ਸ਼ਰਧਾਲੂਆਂ ਨੂੰ ਸੰਧਵਾਂ ਦੇ ਸਰਕਾਰੀ ਸਕੂਲ 'ਚ ਕੁਆਰੰਟਾਈਨ ਕੀਤਾ ਗਿਆ ਹੈ।

Babita

This news is Content Editor Babita