ਦਰੱਖਤ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਤ

07/20/2017 2:20:09 AM

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)-ਇਕ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਦੀ ਦਰੱਖਤ ਨਾਲ ਟਕਰਾਉਣ ਕਾਰਨ ਮੌਤ ਹੋ ਗਈ।  ਜਾਣਕਾਰੀ ਦਿੰਦਿਆਂ ਥਾਣਾ ਰੂੜੇਕੇ ਕਲਾਂ ਦੇ ਸਹਾਇਕ ਥਾਣੇਦਾਰ ਭੋਲਾ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਜਗਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਛਾਹੜ ਆਪਣੇ ਇਕ ਸਾਥੀ ਸੁਰਜੀਤ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਫਤਿਹਗੜ੍ਹ ਛੰਨਾ ਨਾਲ ਬੀਤੀ ਰਾਤ ਕਰੀਬ 8:15 ਵਜੇ ਪੱਖੋ ਕਲਾਂ ਤੋਂ ਫਤਿਹਗੜ੍ਹ ਛੰਨਾ ਜਾ ਰਹੇ ਸਨ। ਜਦੋਂ ਉਹ ਸ਼ੇਰਾਂ ਵਾਲਾ ਪੈਲੇਸ ਰੂੜੇਕੇ ਕਲਾਂ ਨੇੜੇ ਪੁੱਜੇ ਤਾਂ ਕਿਸੇ ਕਾਰਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਦਰੱਖਤ ਨਾਲ ਜਾ ਟਕਰਾਏ। ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਸੁਰਜੀਤ ਸਿੰਘ ਦੇ ਜੀਜੇ ਜਸਵੀਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪੱਖੋ ਕਲਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਹਨ।


Related News