ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ 2 ਦੀ ਮੌਤ

Saturday, Aug 31, 2024 - 06:27 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ 2 ਦੀ ਮੌਤ

ਸ਼ਾਹਬਾਜ਼ਪੁਰ (ਗੁਰਿੰਦਰਬੀਰ)-ਪੁਲਸ ਥਾਣਾ ਸਦਰ ਤਰਨਤਾਰਨ ਪੁਲਸ ਚੌਕੀ ਮਾਣੋਚਾਹਲ ਅਧੀਨ ਪੈਂਦੇ ਪਿੰਡ ਕੁਹਾੜਕਾ ਦੇ ਭੱਠੇ ਦੇ ਨਜ਼ਦੀਕ ਆਹਮਣੇ-ਸਾਹਮਣੇ ਕਾਰ ਤੇ 2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ’ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਦ ਕਿ 3 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਇਸ ਮੌਕੇ ਜਾਣਕਾਰੀ ਅਨੁਸਾਰ ਮਨਜੀਤ ਸਿੰਘ 45 ਸਾਲ ਸਪੁੱਤਰ ਫੌਜਾ ਸਿੰਘ, ਸੁਖਦੇਵ ਸਿੰਘ ਪੁੱਤਰ ਵੱਸਣ ਸਿੰਘ 50 ਸਾਲ, ਜਦ ਕਿ ਸੋਨਾ ਸਿੰਘ ਸਪੁੱਤਰ ਸੂਬਾ ਸਿੰਘ, ਲਖਵਿੰਦਰ ਸਿੰਘ ਸਪੁੱਤਰ ਗਿਆਨ ਸਿੰਘ, ਸੋਨਾ ਸਿੰਘ ਵਾਸੀਆਨ ਘੁਰਕਵਿੰਡ ਇਸ ਟੱਕਰ ਦੌਰਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਅਤੇ ਕਾਰ ਚਾਲਕ ਮਹਿਤਾਬ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਮਾਨੋਚਾਹਲ ਜੋ ਕਿ ਇਸ ਟੱਕਰ ਦੌਰਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਵੀ ਤਰਨਤਾਰਨ ਦੇ ਨਿੱਜੀ ਹਸਪਤਾਲ ’ਚ ਦਾਖਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਿਦਿਆਰਥਣ ਨੂੰ ਅਗਵਾ ਕਰਨ ਦੀ ਕੋਸ਼ਿਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News