ਲੁਧਿਆਣਾ ''ਚ ਦਰਦਨਾਕ ਹਾਦਸੇ ਦੌਰਾਨ ਜੀਜਾ-ਸਾਲੀ ਦੀ ਮੌਤ

01/23/2021 12:42:22 PM

ਲੁਧਿਆਣਾ (ਰਾਮ) : ਇੱਥੇ ਟਰਾਂਸਪੋਰਟ ਨਗਰ 'ਚ ਸ਼ੁੱਕਰਵਾਰ ਦੇਰ ਸ਼ਾਮ ਹੋਏ ਦਰਦਨਾਕ ਹਾਦਸੇ ਦੌਰਾਨ ਜੀਜਾ-ਸਾਲੀ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਹਾਰਨਪੁਰ ਤੋਂ ਲੁਧਿਆਣਾ ਆ ਰਹੇ ਸੀ। ਜਿਵੇਂ ਹੀ ਉਹ ਲੁਧਿਆਣਾ ਦੇ ਟਰਾਂਸਪੋਰਟਰ ਨਗਰ ਦੇ ਪੁਲ ’ਤੇ ਪੁੱਜੇ ਤਾਂ ਪਿੱਛਿਓਂ ਆ ਰਹੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ।

ਮ੍ਰਿਤਕਾਂ ਦੀ ਪਛਾਣ ਮੁਹੰਮਦ ਰਸੀਦ (50) ਵਾਸੀ ਉੱਤਰ ਪ੍ਰਦੇਸ਼ ਅਤੇ ਇਮਰਾਨਾ ਖਾਤੂਨ (35) ਵਾਸੀ ਰਾਹੋਂ ਰੋਡ ਦੇ ਰੂਪ 'ਚ ਹੋਈ ਹੈ। ਪੁਲਸ ਨੇ ਮੌਕੇ ’ਤੇ ਦੋਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਪਹੁੰਚਾਇਆ। ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਉੱਥੇ ਦੇਰ ਰਾਤ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਜਾਰੀ ਸੀ।


Babita

Content Editor

Related News