ਖੰਨਾ ''ਚ ਤੜਕੇ ਸਵੇਰੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਕੇ ''ਤੇ ਹੀ ਮੌਤ

Wednesday, Jun 23, 2021 - 09:36 AM (IST)

ਖੰਨਾ ''ਚ ਤੜਕੇ ਸਵੇਰੇ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਕੇ ''ਤੇ ਹੀ ਮੌਤ

ਖੰਨਾ (ਵਿਪਨ) : ਖੰਨਾ ਵਿਖੇ ਜੀ. ਟੀ. ਰੋਡ 'ਤੇ ਬੁੱਧਵਾਰ ਤੜਕੇ ਸਵੇਰੇ ਵਾਪਰੇ ਭਿਆਨਕ ਹਾਦਸੇ ਦੌਰਾਨ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਦੌਰਾਨ 3 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਾਣਕਾਰੀ ਦਿੰਦਿਆਂ ਜ਼ਖਮੀ ਲੋਕਾਂ ਨੇ ਦੱਸਿਆ ਕਿ ਟੂਰਿਸਟ ਬੱਸ ਯੂ. ਪੀ., ਬਿਹਾਰ ਤੋਂ ਸਵਾਰੀਆਂ ਲੈ ਕੇ ਪੰਜਾਬ ਆਈ ਸੀ।

ਇਹ ਵੀ ਪੜ੍ਹੋ : ਐਨਕਾਊਂਟਰ 'ਚ ਮਾਰੇ 'ਜੈਪਾਲ ਭੁੱਲਰ' ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, ਦੁਬਾਰਾ ਕਰਵਾਇਆ ਗਿਆ ਸੀ ਪੋਸਟਮਾਰਟਮ

ਬੱਸ ਲੁਧਿਆਣਾ ਵੱਲ ਜਾ ਰਹੀ ਸੀ ਕਿ ਖੰਨਾ 'ਚ ਜੀ. ਟੀ. ਰੋਡ 'ਤੇ ਇਕ ਸਰੀਏ ਨਾਲ ਭਰੇ ਟਰਾਲੇ ਨਾਲ ਬੱਸ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਦੇ ਕਰੀਬ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਐਨਕਾਊਂਟਰ ਤੋਂ ਪਹਿਲਾਂ ਜੈਪਾਲ ਤੇ ਜੱਸੀ ਨਾਲ ਸੀ ਕੋਈ ਤੀਜਾ, ਪੁਲਸ ਨੂੰ ਫਲੈਟ 'ਚੋਂ ਮਿਲੇ ਅਹਿਮ ਸੁਰਾਗ

ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਮੌਕੇ 'ਤੇ ਪੁੱਜੀ ਪੁਲਸ ਵੱਲੋਂ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News