ਮਾਛੀਵਾੜਾ ਸਾਹਿਬ 'ਚ ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Wednesday, Dec 22, 2021 - 01:41 PM (IST)

ਮਾਛੀਵਾੜਾ ਸਾਹਿਬ 'ਚ ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਪਿੰਡ ਗੁਰੂਗੜ੍ਹ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਵਿਕਰਮ ਸਿੰਘ (30) ਅਤੇ ਗੁਰਮੁਖ ਸਿੰਘ (31) ਵਾਸੀ ਹਿਯਾਤਪੁਰ (ਥਾਣਾ ਕੂੰਮਕਲਾਂ) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਕਰਮ ਸਿੰਘ ਅਤੇ ਗੁਰਮੁਖ ਸਿੰਘ ਦੋਵੇਂ ਕੁਹਾੜਾ ਰੋਡ ’ਤੇ ਸਥਿਤ ਸ਼ਿਵਾ ਫੈਕਟਰੀ ਵਿਚ ਮੁਲਾਜ਼ਮ ਸਨ ਅਤੇ ਰਾਤ ਦੀ ਡਿਊਟੀ ਕਰਨ ਉਪਰੰਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਹਿਯਾਤਪੁਰ ਪਰਤ ਰਹੇ ਸਨ।

ਇਹ ਵੀ ਪੜ੍ਹੋ : ਮਜੀਠੀਆ ਖ਼ਿਲਾਫ਼ ਲੱਗੀਆਂ ਧਾਰਾਵਾਂ 'ਤੇ ਰੰਧਾਵਾ ਦਾ ਖ਼ੁਲਾਸਾ, ਵੱਡੇ ਬਾਦਲ ਨੂੰ ਵੀ ਦਿੱਤਾ ਜਵਾਬ

ਸਵੇਰੇ ਹੀ ਪ੍ਰਾਈਵੇਟ ਸਕੂਲ ਦੀ ਵੈਨ ਜੋ ਕਿ ਬੱਚੇ ਲੈ ਕੇ ਜਾ ਰਹੀ ਸੀ, ਉਸ ਦੀ ਇਨ੍ਹਾਂ ਦੋਹਾਂ ਮੋਟਰਸਾਈਕਲ ਸਵਾਰਾਂ ਨਾਲ ਟੱਕਰ ਹੋ ਗਈ। ਇਸ ਦੌਰਾਨ ਵਿਕਰਮ ਸਿੰਘ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਭਰਾ ਗੁਰਮੁਖ ਸਿੰਘ ਲੁਧਿਆਣਾ ਹਸਪਤਾਲ ਵਿਖੇ ਇਲਾਜ ਅਧੀਨ ਦਮ ਤੋੜ ਗਿਆ। ਮਾਛੀਵਾੜਾ ਪੁਲਸ ਵੱਲੋਂ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ ਅਤੇ ਸਕੂਲ ਬੱਸ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਛੁੱਟੀ ਆਏ ਫ਼ੌਜੀ ਸਮੇਤ 3 ਨੌਜਵਾਨਾਂ ਦੀ ਮੌਤ, ਚਕਨਾਚੂਰ ਹੋ ਗਈ ਕਾਰ

ਦੋਵੇਂ ਮ੍ਰਿਤਕ ਭਰਾ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ। ਦੋਵੇਂ ਮ੍ਰਿਤਕ ਭਰਾ ਕੁਆਰੇ ਸਨ ਅਤੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਸਨ ਪਰ ਹੁਣ ਉਨ੍ਹਾਂ ਦੀ ਮੌਤ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News