ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੀ 2 ਨੌਜਵਾਨਾਂ ਦੀ ਮੌਤ

Saturday, Nov 12, 2022 - 10:33 AM (IST)

ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੀ 2 ਨੌਜਵਾਨਾਂ ਦੀ ਮੌਤ

ਗੁਰਦਾਸਪੁਰ (ਜੀਤ ਮਠਾਰੂ) : ਇੱਥੇ ਸ੍ਰੀ ਹਰਗੋਬਿੰਦਪੁਰ ਮਾਰਗ 'ਤੇ 2 ਮੋਟਰਸਾਈਕਲਾਂ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਅਮੈਨੁਅਲ ਮੱਲ ਨੇ ਦੱਸਿਆ ਕਿ ਅੱਡਾ ਤਿੱਬੜ 'ਚ ਇੱਕ ਮੋਟਸਾਈਕਲ ਦਾ ਅਗਲਾ ਟਾਇਰ ਫੱਟਣ ਕਾਰਨ ਇਹ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟਕਰਾ ਗਿਆ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : DGP ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਸ ਨੇ ਵੱਡੇ ਪੱਧਰ 'ਤੇ ਚਲਾਈ ਤਲਾਸ਼ੀ ਮੁਹਿੰਮ, 93 ਲੋਕਾਂ ਨੂੰ ਲਿਆ ਹਿਰਾਸਤ 'ਚ

ਜਾਂਚ ਅਧਿਕਾਰੀ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਅਲਾਵਲਪੁਰ, ਗੁਰਦਾਸਪੁਰ ਤੋਂ ਆਪਣੇ ਪਿੰਡ ਅਲਾਵਲਪੁਰ ਪਰਤ ਰਿਹਾ ਸੀ। ਜਦੋਂ ਉਹ ਅੱਡਾ ਤਿੱਬੜ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਅਗਲਾ ਟਾਇਰ ਫੱਟ ਜਾਣ ਕਾਰਨ ਸਾਹਮਣੇ ਤੋਂ ਆ ਰਹੇ ਬੁਲੇਟ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ SGPC ਦੀਆਂ ਜਨਰਲ ਚੋਣਾਂ ਲਈ ਤਿਆਰ ਹੋਣ ਲੱਗਾ ਆਧਾਰ, ਗ੍ਰਹਿ ਮੰਤਰਾਲਾ ਤੱਕ ਪੁੱਜੀ ਆਹਟ

ਇਸ ਦੌਰਾਨ ਹਰਜੀਤ ਸਿੰਘ ਅਤੇ ਬੁਲੇਟ ਮੋਟਰਸਾਈਕਲ ਦੇ ਚਾਲਕ ਰਵੀ ਕੁਮਾਰ ਪੁੱਤਰ ਸੁਖਦੇਵ ਮਸੀਹ ਵਾਸੀ ਬੱਬੇਹਾਲੀ ਦੀ ਮੌਤ ਹੋ ਗਈ। ਹਾਦਸੇ ਦੌਰਾਨ ਉਨ੍ਹਾਂ ਦਾ ਤੀਜਾ ਸਾਥੀ ਰਾਜਨ ਪੁੱਤਰ ਲਾਲੀ ਵਾਸੀ ਬੱਬੇਹਾਲੀ ਜ਼ਖਮੀ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਜ਼ਖਮੀ ਹਾਲਤ 'ਚ ਨੌਜਵਾਨ ਨੂੰ ਗੁਰਦਾਸਪੁਰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਵੀ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News