ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ

Friday, Dec 02, 2022 - 03:11 AM (IST)

ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ

ਧਨੌਲਾ (ਰਾਈਆ) : ਪਿੰਡ ਕੋਟਦੁਨਾ ਵਿਖੇ ਵਾਪਰੇ ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ (24) ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਪੰਧੇਰ ਅਤੇ ਜਸਪ੍ਰੀਤ ਸਿੰਘ (19) ਪੁੱਤਰ ਅੰਗਪਾਲ ਸਿੰਘ ਵਾਸੀ ਪੰਧੇਰ ਆਪਣੇ ਬੁਲੇਟ ਮੋਟਰਸਾਈਕਲ ਰਾਹੀਂ ਦੇਰ ਸ਼ਾਮ ਕਰੀਬ 8 ਕੁ ਵਜੇ ਧਨੌਲਾ ਤੋਂ ਆਪਣੇ ਪਿੰਡ ਪੰਧੇਰ ਜਾ ਰਹੇ ਸਨ। ਉਨ੍ਹਾਂ ਨੂੰ ਪਿੰਡ ਕੋਟਦੁਨਾ ਦੇ ਬੱਸ ਸਟੈਂਡ ਕੋਲ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਏ ਦੋਵੇਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ISI ਦੇ ਖ਼ਤਰਨਾਕ ਮਨਸੂਬੇ, ਭਾਰਤ 'ਚ ਘੁਸਪੈਠ ਲਈ ਬਣਾਉਣ ਲੱਗੀ ‘ਮੇਡ ਇਨ ਪਾਕਿਸਤਾਨ’ ਡਰੋਨ

ਥਾਣਾ ਮੁਖੀ ਧਨੌਲਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈਸ ਜਿਸਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News