ਭਿਆਨਕ ਸੜਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ, ਮਿੰਨੀ ਬੱਸ ਨੇ ਮਾਰੀ ਟੱਕਰ

Tuesday, Aug 22, 2023 - 02:57 PM (IST)

ਭਿਆਨਕ ਸੜਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ, ਮਿੰਨੀ ਬੱਸ ਨੇ ਮਾਰੀ ਟੱਕਰ

ਜ਼ੀਰਾ (ਗੁਰਮੇਲ ਸੇਖਵਾਂ) : ਜਲੰਧਰ ਰੋਡ ਨੇੜੇ ਬਰਡ ਸੈਂਚੁਰੀ ਮੱਖੂ ਏਰੀਆ 'ਚ ਇੱਕ ਪ੍ਰਾਈਵੇਟ ਮਿੰਨੀ ਬੱਸ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਨੂੰ ਲੈ ਕੇ ਥਾਣਾ ਮਖੂ ਦੀ ਪੁਲਸ ਨੇ ਸ਼ਿਕਾਇਤ ਕਰਤਾ ਮੁਦੱਈਆ ਸੀਮਾ ਰਾਣੀ ਪਤਨੀ ਮੰਗਲ ਸਿੰਘ ਵਾਸੀ ਮੰਡ ਇੰਦਰਪੁਰ ਜ਼ਿਲ੍ਹਾ ਕਪੂਰਥਲਾ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਹ ਆਪਣੇ ਭਰਾ ਗੁਰਮੇਜ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਸੀ ਅਤੇ ਮੁਦੱਈਆ ਦਾ ਪਤੀ ਮੰਗਲ ਸਿੰਘ ਤੇ ਜੇਠ ਕਿਸ਼ਨ ਸਿੰਘ ਦੂਸਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਿੱਜੀ ਕੰਮਕਾਰ ਲਈ ਹਰੀ ਕੇ ਵਿਖੇ ਆਏ ਸਨ।

ਇਹ ਵੀ ਪੜ੍ਹੋ : ਪੰਜਾਬ ਦੀ ਇਸ ਧੀ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਪੁਲਸ ਅਫ਼ਸਰ ਬਣ ਵਧਾਇਆ ਪੰਜਾਬੀਆਂ ਦਾ ਮਾਣ

ਉਹ ਕੰਮਕਾਜ ਖ਼ਤਮ ਕਰਕੇ ਵਾਪਸ ਜਾ ਰਹੇ ਸੀ ਅਤੇ ਜਦ ਉਹ ਬਰਡ ਸੈਂਚੁਰੀ ਨੇੜੇ ਪੁੱਜੇ ਤਾਂ ਇੱਕ ਮਿੰਨੀ ਬੱਸ ਦੇ ਡਰਾਈਵਰ ਨੇ ਗਲਤ ਸਾਈਡ ਤੋਂ ਆ ਕੇ ਮੁਦੱਈਆ ਦੇ ਜੇਠ ਕਿਸ਼ਨ ਸਿੰਘ ਦੇ ਮੋਟਰਸਾਈਕਲ 'ਚ ਟੱਕਰ ਮਾਰੀ ਤੇ ਇਸ ਹਾਦਸੇ 'ਚ ਮੁਦੱਈਆ ਦੇ ਪਤੀ ਮੰਗਲ ਸਿੰਘ ਤੇ ਜੇਠ ਕਿਸ਼ਨ ਸਿੰਘ ਦੋਵਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਗਾਇਕ ਲਾਭ ਜੰਜੂਆ ਦੀ ਪਤਨੀ ਦੀ ਮੌਤ, ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਇਸ ਤੋਂ ਇਲਾਵਾ ਮੋਟਰਸਾਈਕਲ ਨੁਕਸਾਨਿਆ ਗਿਆ। ਪੁਲਸ ਵੱਲੋਂ ਨਾਮਲੂਮ ਬੱਸ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Babita

Content Editor

Related News