ਭਿਆਨਕ ਹਾਦਸੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ

Friday, Aug 23, 2024 - 01:28 PM (IST)

ਭਿਆਨਕ ਹਾਦਸੇ 2 ਨੌਜਵਾਨਾਂ ਦੀ ਦਰਦਨਾਕ ਮੌਤ, ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ

ਲੁਧਿਆਣਾ (ਰਾਜ): ਚੀਮਾ ਚੌਕ ਫਲਾਈਓਵਰ ਬ੍ਰਿਜ 'ਤੇ ਇਕ ਓਵਰ ਸਪੀਡ ਬ੍ਰਿਜ਼ਾ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਜ਼ਖ਼ਮੀ ਹੋਏ ਦੋਵੇਂ ਨੌਜਵਾਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੇ ਨਾਂ ਸੁਖਰਾਮ ਅਤੇ ਬਨਵਾਰੀ ਕਸ਼ਯਪ ਹਨ। ਥਾਣਾ ਡਿਵੀਜ਼ਨ ਨੰਬਰ 2 ਅਧੀਨ ਪੈਂਦੀ ਜਨਕਪੁਰੀ ਚੌਕੀ ਦੀ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ

ਜਾਣਕਾਰੀ ਮੁਤਾਬਕ ਦੋਵੇਂ ਦੋਸਤ ਆਪਣੇ ਪਿਤਾ ਨੂੰ ਘਰ ਛੱਡ ਕੇ ਵਾਪਸ ਆ ਰਹੇ ਸਨ। ਜਦੋਂ ਉਹ ਚੀਮਾ ਚੌਕ ਫਲਾਈਓਵਰ ਤੋਂ ਬਾਹਰ ਆ ਰਹੇ ਸਨ। ਉਦੋਂ ਇਕ ਬ੍ਰਿਜ਼ਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਦੋਵੇਂ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਏ। ਇਸ ਦੌਰਾਨ ਥਾਰ ਅਤੇ ਇਕ ਹੋਰ ਗੱਡੀ ਨੇ ਵੀ ਉਨ੍ਹਾਂ ਨੂੰ ਦਰੜ ਦਿੱਤਾ। ਇਸ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਨੂੰ ਜ਼ਖ਼ਮੀ ਹਾਲਤ ਵਿਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਏ.ਐੱਸ.ਆਈ. ਕਪਿਲ ਸ਼ਰਮਾ ਨੇ ਦੱਸਿਆ ਕਿ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ ਹੋ ਗਈ ਹੈ। ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਜਲਦ ਹੀ ਦੋਸ਼ੀਆਂ ਨੂੰ ਫੜ ਲਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News