ਮੋਟਰਸਾਈਕਲ ਦੀ ਟਰਾਲੇ ਨਾਲ ਟੱਕਰ, ਦੋ ਨੌਜਵਾਨਾਂ ਦੀ ਮੌਤ

Tuesday, Nov 04, 2025 - 04:30 PM (IST)

ਮੋਟਰਸਾਈਕਲ ਦੀ ਟਰਾਲੇ ਨਾਲ ਟੱਕਰ, ਦੋ ਨੌਜਵਾਨਾਂ ਦੀ ਮੌਤ

ਅਬੋਹਰ (ਸੁਨੀਲ) : ਪਰਾਲੀ ਦੀਆਂ ਗੰਢਾਂ ਨਾਲ ਭਰੇ ਟਰੈਕਟਰ ਟਰਾਲੇ ਹਰ ਰੋਜ਼ ਘਾਤਕ ਸਾਬਤ ਹੋ ਰਹੇ ਹਨ। ਅਜਿਹੀ ਹੀ ਇਕ ਘਟਨਾ ’ਚ ਬੀਤੀ ਦੇਰ ਰਾਤ ਅਬੋਹਰ-ਸ਼੍ਰੀ ਗੰਗਾਨਗਰ ਸੜਕ ’ਤੇ ਪਿੰਡ ਗਿੱਦੜਾਂਵਾਲੀ ਨੇੜੇ ਪਰਾਲੀ ਦੀਆਂ ਗੰਢਾਂ ਨਾਲ ਭਰੇ ਟਰੈਕਟਰ-ਟਰਾਲੇ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਖੁਈਆਂ ਸਰਵਰ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚੀ, ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਵਾਸੀ ਅਤੇ ਸਾਬਕਾ ਪੰਚਾਇਤ ਮੈਂਬਰ ਪ੍ਰਵੀਨ ਕੁਮਾਰ ਪੁੱਤਰ ਬਲਦੇਵ ਕੁਮਾਰ ਖੁਈਆਂ ਸਰਵਰ ’ਚ ਟਰੈਕਟਰ ਮਕੈਨਿਕ ਵਜੋਂ ਕੰਮ ਕਰਦਾ ਸੀ।

ਬੀਤੀ ਸ਼ਾਮ ਉਹ ਆਪਣੇ ਦੋਸਤ ਪਿੰਡ ਢੀਂਗਾਵਾਲੀ ਵਾਸੀ ਵਿਨੋਦ ਪੁੱਤਰ ਮਦਨ ਲਾਲ ਨਾਲ ਮੋਟਰਸਾਈਕਲ ’ਤੇ ਆਪਣੇ ਪਿੰਡ ਜਾ ਰਹੇ ਸੀ। ਇਹ ਦੋਵੇਂ ਜਦੋਂ ਜੰਵਾਲਾ ਚੌਂਕ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੇ ਪਰਾਲੀ ਦੀਆਂ ਗੰਢਾਂ ਨਾਲ ਭਰੇ ਟਰੈਕਟਰ-ਟਰਾਲੇ ਨਾਲ ਇਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ ’ਤੇ 108 ਐਂਬੂਲੈਂਸ ਦੋਵਾਂ ਨੂੰ ਸਰਕਾਰੀ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਬਾਰੇ ਪਤਾ ਲੱਗਦਿਆਂ ਹੀ ਵੱਡੀ ਗਿਣਤੀ ’ਚ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਕੁੱਝ ਲੋਕਾਂ ਨੇ ਪਰਾਲੀ ਦੀਆਂ ਗੰਢਾਂ ਨਾਲ ਭਰੇ ਟਰੈਕਟਰ-ਟਰਾਲੇ ਨੂੰ ਅੱਗੇ ਜਾ ਕੇ ਰੋਕ ਲਿਆ।
 


author

Babita

Content Editor

Related News