ਟਰੈਕਟਰ-ਟਰਾਲੀ ਨੂੰ ਟੈਂਕਰ ਨੇ ਪਿੱਛੋਂ ਆ ਮਾਰੀ ਜ਼ੋਰਦਾਰ ਟੱਕਰ, 2 ਦੀ ਮੌਕੇ ''ਤੇ ਹੋਈ ਮੌਤ

Friday, Oct 04, 2024 - 12:17 AM (IST)

ਭੋਗਪੁਰ/ਕਿਸ਼ਨਗੜ੍ਹ (ਜ.ਬ., ਬੈਂਸ)- ਬੀਤੀ ਸਵੇਰੇ ਕਰੀਬ ਸੱਤ ਕੁ ਵਜੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਟਰੈਕਟਰ-ਟਰਾਲੀ ਤੇ ਕੈਂਟਰ ਵਿਚਕਾਰ ਜ਼ਬਰਦਸਤ ਟੱਕਰ ਹੋਈ, ਜਿਸ ’ਚ ਟਰੈਕਟਰ ਚਾਲਕ ਅਤੇ ਉਸ ਦੇ ਇਕ ਸਾਥੀ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਤੇ ਦਿਲਬਾਗ ਸਿੰਘ ਪੁੱਤਰ ਤਰਸੇਮ ਸਿੰਘ ਦੋਵੇਂ ਨਿਵਾਸੀ ਕਿੱਲੀ ਮਹਾਂ ਸਿੰਘ ਵਾਲੀ ਬਠਿੰਡਾ, ਜੋ ਇਕ ਟਰੈਕਟਰ-ਟਰਾਲੀ ਵਿਚ ਸੀਮੈਂਟ ਦੀਆਂ ਕੁਰਸੀਆਂ ਦਾ ਸਾਮਾਨ ਲੋਡ ਕਰ ਕੇ ਜਲੰਧਰ ਵੱਲੋਂ ਭੋਗਪੁਰ ਨੂੰ ਜਾ ਰਹੇ ਸਨ। ਜਦੋਂ ਉਹ ਅੱਡਾ ਕਾਲਾ ਬੱਕਰਾ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਟਰਾਲੀ ਨੂੰ ਪਿੱਛੋਂ ਇਕ ਕੈਂਟਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਦਫ਼ਤਰ 'ਚ ਨਹੀਂ ਬੈਠ ਰਹੇ ਪੰਚਾਇਤ ਸਕੱਤਰ ਸਾਬ੍ਹ, ਚੋਣ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਉਕਤ ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਗੁਰਪ੍ਰੀਤ ਸਿੰਘ ਤੇ ਦਿਲਬਾਗ ਸਿੰਘ ਟਰੈਕਟਰ ਤੋਂ ਹਾਈਵੇ ’ਤੇ ਸੜਕ ਵਿਚਕਾਰ ਡਿੱਗ ਪਏ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਗੰਭੀਰ ਜ਼ਖਮੀ ਦਿਲਬਾਗ ਸਿੰਘ ਨੂੰ ਨਜ਼ਦੀਕੀ ਸਿਵਲ ਹਸਪਤਾਲ ਕਾਲਾ ਬੱਕਰਾ ਵਿਖੇ ਭੇਜਿਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ ਗਿਆ।

ਹਾਦਸੇ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਪਾਰਟੀ ਵੱਲੋਂ ਗੁਰਪ੍ਰੀਤ ਅਤੇ ਦਿਲਬਾਗ ਸਿੰਘ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News