ਭਿਆਨਕ ਹਾਦਸੇ ''ਚ ਨੌਜਵਾਨ ਦੀ ਮੌਕੇ ''ਤੇ ਹੀ ਹੋ ਗਈ ਮੌਤ, ਦੂਜੇ ਨੇ ਵੀ ਇਲਾਜ ਦੌਰਾਨ ਤੋੜਿਆ ਦਮ

Tuesday, Sep 10, 2024 - 04:29 AM (IST)

ਸਿੱਧਵਾਂ ਬੇਟ (ਚਾਹਲ)- ਸਥਾਨਕ ਕਸਬੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ, ਜਿਸ 'ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਗੰਭੀਰ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਜਗਜੀਤ ਸਿੰਘ (20) ਪੁੱਤਰ ਰਮੇਸ਼ ਸਿੰਘ ਵਾਸੀ ਰਾਏਪੁਰ ਅਰਾਈਆਂ (ਜਲੰਧਰ) ਆਪਣੇ ਸਾਥੀ ਗੁਰਪ੍ਰੀਤ ਸਿੰਘ (19) ਪੁੱਤਰ ਭਗਵਾਨ ਸਿੰਘ ਵਾਸੀ ਰਾਏਪੁਰ ਗੁੱਜਰਾਂ ਆਪਣੇ ਮੋਟਰਸਾਈਕਲ ’ਤੇ ਕਿਸ਼ਨਪੁਰਾ ਵੱਲ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

ਜਦੋਂ ਉਹ ਅੱਬੂਪੁਰਾ ਨਜ਼ਦੀਕ ਕਿਸ਼ਨਪੁਰਾ ਰੋਡ ’ਤੇ ਬਣੇ ਪੁਲ ਉਪਰ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਹੋਰ ਮੋਟਰਸਾਈਕਲ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਜਗਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।

ਦੂਜੇ ਮੋਟਰਸਾਈਕਲ ’ਤੇ ਸਵਾਰ ਸੁਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕੂਸੇਵਾਲਾ ਮੋੜ ਫਿਰੋਜ਼ਪੁਰ, ਉਸ ਦੀ ਪਤਨੀ ਮਨਦੀਪ ਕੌਰ ਸਮੇਤ ਸੁਰਜੀਤ ਕੌਰ ਵਾਸੀ ਬਹਾਦਰਕੇ ਵੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ 108 ਐਬੂਲੈਂਸ ਰਾਹੀਂ ਸਿੱਧਵਾਂ ਬੇਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਵਿਚ ਪੂਰੇ ਪ੍ਰਬੰਧ ਨਾ ਹੋਣ ਕਾਰਨ ਉੱਥੋਂ ਹੋਰ ਹਸਪਤਾਲਾਂ ਲਈ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- MP ਡਾ. ਸਾਹਨੀ ਦੀ ਰੂਸੀ ਅੰਬੈਸੀ ਨਾਲ ਗੱਲਬਾਤ ਲਿਆਈ ਰੰਗ ; ਰੂਸ 'ਚ ਫਸੇ ਭਾਰਤੀਆਂ ਦੀ ਹੋਵੇਗੀ 'ਘਰ ਵਾਪਸੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News