ਅੱਧੀ ਰਾਤੀਂ ਹੋਇਆ ਵੱਡਾ ਹਾਦਸਾ, ਟਰੱਕ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਹੋਈ ਮੌਤ

06/29/2024 12:26:42 AM

ਕਾਲਾ ਸੰਘਿਆਂ (ਨਿੱਝਰ)- ਬੀਤੀ ਦੇਰ ਰਾਤ ਕਾਲਾ ਸੰਘਿਆਂ ਤੋਂ ਸੁਲਤਾਨਪੁਰ ਲੋਧੀ ਰੋਡ ’ਤੇ ਇਕ ਲੈਂਟਰ ਪਾਉਣ ਵਾਲੇ ਕ੍ਰੈਸ਼ਰ ਮਿਕਸਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਦੇਰ ਕਰੀਬ 10:30 ਵਜੇ ਕਾਲਾ ਸੰਘਿਆਂ ਤੋਂ ਸੁਲਤਾਨਪੁਰ ਲੋਧੀ ਰੋਡ ’ਤੇ ਕਾਲਾ ਸੰਘਿਆਂ ਡਰੇਨ ਦੇ ਪੁਲ ’ਤੇ ਸੁਲਤਾਨਪੁਰ ਲੋਧੀ ਵਾਲੇ ਪਾਸੇ ਤੋਂ ਆ ਰਹੇ ਕ੍ਰੈਸ਼ਰ ਮਿਕਸਰ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਦੌਰਾਨ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮ੍ਰਿਤਕਾਂ ਦੀ ਪਛਾਣ ਅਲੀ (26) ਪੁੱਤਰ ਸੁਰਮੂਦੀਨ ਅਤੇ ਸਲੀਮ (15) ਪੁੱਤਰ ਸ਼ਾਹਦੀਨ ਦੋਵੇਂ ਵਾਸੀ ਪਿੰਡ ਆਧੀ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਟਰੱਕ ਡਰਾਈਵਰ ਦੀ ਪਛਾਣ ਮਨਦੀਪ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਟਿੰਮੂਵਾਲ (ਬਾਬਾ ਬਕਾਲਾ) ਵਜੋਂ ਹੋਈ, ਜੋ ਕਿ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਇਹ ਕ੍ਰੈਸ਼ਰ ਟਰੱਕ ਲਾਂਬੜਾ (ਜਲੰਧਰ) ਦੀ ਨਿੱਜੀ ਕੰਪਨੀ ਦਾ ਹੈ। ਥਾਣਾ ਸਦਰ ਕਪੂਰਥਲਾ ਵੱਲੋਂ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਆਰੰਭ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 'ਫੋਕੀ ਟੌਹਰ' ਬਣਾਉਣ ਲਈ ਖ਼ਰੀਦ ਲਿਆਇਆ 'ਨਕਲੀ' ਬੰਦੂਕ, ਗੁਆਂਢੀਆਂ ਨੇ ਪੁਲਸ ਬੁਲਾ ਕੇ ਕਰਵਾ'ਤੇ ਹੱਥ ਖੜ੍ਹੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News